ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਕਾਨੂੰਨੀ ਵਿੰਗ ਦੇ ਸੂਬਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਨਮਾਨਿਤ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਬਾਰ ਰੂਮ ਵਿਚ ਬਾਰ ਦੇ ਮੈਂਬਰਾਂ ਵਲੋਂ ਆਯੋਜਿਤ ਕੀਤੇ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦਾ ਸੂਬਾ ਪ੍ਰਧਾਨ ਕਾਨੂੰਨੀ ਵਿੰਗ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ।
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਬਾਰ ਰੂਮ ਵਿਚ ਬਾਰ ਦੇ ਮੈਂਬਰਾਂ ਵਲੋਂ ਆਯੋਜਿਤ ਕੀਤੇ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦਾ ਸੂਬਾ ਪ੍ਰਧਾਨ ਕਾਨੂੰਨੀ ਵਿੰਗ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ਤੇ ਜਿੱਥੇ ਸਵਾਗਤ ਕੀਤਾ ਉੱਥੇ ਹੀ ਇਹ ਵਿਸ਼ਵਾਸ ਵੀ ਜਤਾਇਆ ਕਿ ਉਹ ਪਾਰਟੀ ਦੇ ਕਾਨੂੰਨੀ ਵਿੰਗ ਨੂੰ ਮਜ਼ਬੂਤ ਕਰਨਗੇ ਤੇ ਪੰਜਾਬ ਦੇ ਸਮੁੱਚੇ ਵਕੀਲ ਭਾਈਚਾਰੇ ਦੀਆਂ ਭਾਵਨਾਵਾਂ ਤੇ ਸਮੱਸਿਆਵਾਂ ਨੂੰ ਪਾਰਟੀ ਪੱਧਰ ਤੇ ਉਠਾਉਣਗੇ। ਬਲਜੀਤ ਸਿੰਘ ਭੁੱਟਾ ਨੇ ਨਵੇਂ ਪ੍ਰਧਾਨ ਸ. ਧਾਰਨੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਸੂਬਾ ਪ੍ਰਧਾਨ ਕਾਨੂੰਨੀ ਵਿੰਗ ਅਮਰਦੀਪ ਸਿੰਘ ਧਾਰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਦੋਂ-ਜਦੋਂ ਵੀ ਸਰਕਾਰ ਬਣੀ ਹੈ ਤਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਗਿਆ ਹੈ । ਉਨ੍ਹਾਂ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਨਵੀਂ ਨਿਯੁਕਤੀ ਉਪਰੰਤ ਸਨਮਾਨਿਤ ਕੀਤੇ ਜਾਣ ਲਈ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦਾ ਸੂਬਾ ਕਾਨੂੰਨੀ ਵਿੰਗ ਪ੍ਰਧਾਨ ਬਣਾਏ ਜਾਣਾ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਸਿੱਟਾ ਹੈ। ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਟਿਵਾਣਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਨੇ ਕਾਨੂੰਨੀ ਵਿੰਗ ਦਾ ਸੂਬਾ ਪ੍ਰਧਾਨ ਬਣਾ ਕੇ ਬੜਾ ਸਹੀ ਫ਼ੈਸਲਾ ਲਿਆ ਹੈ ਤੇ ਉਹ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ ਉੱਥੇ ਉਹ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕਰਨ ਵਿਚ ਪਹਿਲ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਸ਼ਪਾਲ ਸਿੰਘ ਕੰਗ, ਰਾਜਵੀਰ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ, ਆਰ.ਐਨ ਗੋਇਲ ਨਰਿੰਦਰ ਸਿੰਘ ਟਿਵਾਣਾ ਸਾਬਕਾ ਪ੍ਰਧਾਨ, ਹਰਦੇਵ ਸਿੰਘ ਰਾਏ, ਗਗਨਦੀਪ ਸਿੰਘ ਵਿਰਕ ਸਾਬਕਾ ਪ੍ਰਧਾਨ, ਨਰਿੰਦਰ ਸ਼ਰਮਾ, ਸੁਮਿਤ ਗੁਪਤਾ, ਕੁਲਵੰਤ ਸਿੰਘ ਖੇੜਾ, ਕਰਨ ਵਡੇਰਾ, ਸੰਦੀਪ ਵਰਮਾ, ਮਨਦੀਪ ਸਿੰਘ ਸਲਾਣਾ, ਐੱ ਸ.ਐਨ.ਚੋਪੜਾ, ਅਖਿਲ ਚੋਪੜਾ, ਸੰਜੀਵ ਚੋਪੜਾ, ਰਕੇਸ਼ ਚੋਪੜਾ, ਅਮਨਦੀਪ ਸਿੰਘ ਚੀਮਾ, ਜਸਪ੍ਰੀਤ ਸਿੰਘ ਝਿੰਜਰ, ਜਸਵਿੰਦਰ ਸਿੰਘ ਗਰੇਵਾਲ, ਜਗਪਾਲ ਸਿੰਘ ਚਾਹਲ, ਰਕੇਸ਼ ਕੁਮਾਰ ਧੀਮਾਨ, ਹਰਪ੍ਰੀਤ ਸਿੰਘ ਭਗੜਾਣਾ, ਡੀ.ਪੀ.ਐਸ. ਚੱਢਾ, ਹਰਪ੍ਰੀਤ ਸਿੰਘ ਭੁੱਟਾ, ਰਜਿੰਦਰ ਕੌਰ ਹਾਂਡਾ, ਜਤਿੰਦਰ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ ਸੁਖਵਿੰਦਰ ਕੌਰ, ਸੰਦੀਪ ਕੌਰ, ਸੁਮਨਪ੍ਰੀਤ ਕੌਰ, ਅਨਿਲ ਕੁਮਾਰ ਗੁਪਤਾ, ਕ੍ਰਿਪਾਲ ਵਡੇਰਾ, ਐਚ.ਐਸ.ਰਾਏ, ਦੀਪਕ ਬੈਕਟਰ, ਗੁਰਜੀਤ ਸਿੰਘ ਬੜਿੰਗ, ਅਕਵਿੰਦਰ ਸਿੰਘ, ਅਮਨਦੀਪ ਸਿੰਘ ਸੇਖਵਾਂ, ਮਿ ਆਂਕ ਖੁਰਮੀ, ਅਮਰਜੀਤ ਸਿੰਘ ਚੀਮਾ, ਚਮਨ ਲਾਲ, ਗੁਰਿੰਦਰ ਸਿੰਘ ਚੀਮਾ, ਕੁਲਬੀਰ ਸਿੰਘ ਮਢੌਰ, ਬੂਟਾ ਸਿੰਘ, ਰਕੇਸ਼ ਸ਼ਰਮਾ, ਹਰਜੀਤ ਸਿੰਘ ਭੱਲਮਾਜਰਾ, ਮਨਰਾਜ ਸਿੰਘ ਕੰਗ, ਦਵਿੰਦਰ ਪਾਲ ਸਿੰਘ ਕੰਗ, ਕਰਮਜੀਤ ਸਿੰਘ ਜਨੂੰਹਾ, ਰਚਿਤ ਸਿੰਗਲਾ, ਕੇ.ਐਸ.ਮੱਟੂ, ਵਿਨੇ ਸੂਦ, ਐਮ.ਪੀ.ਐਸ. ਬਤਰਾ, ਜੀ.ਪੀ.ਐਸ.ਬਤਰਾ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ ਸਾਹਿਬਾਨ ਹਾਜ਼ਰ ਸਨ।