14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਾਬਕਾ ਮੁੱਖ ਮੰਤਰੀ ਚੰਨੀ ਦਾ ਖਮਾਣੋਂ ਪਹੁੰਚਣ ’ਤੇ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਰਾਣਾ ਨੇ ਕੀਤਾ ਸਵਾਗਤ

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਪ੍ਰਵੀਨ ਰਾਣਾ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾ ਰਹੀ ਸਾਈਕਲ ਰੈਲੀ ਦਾ ਖਮਾਣੋਂ ਪਹੁੰਚਣ ਤੇ ਆਪਣੀਆਂ ਵਰਕਰਾਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਵੀਨ ਰਾਣਾ ਨੇ ਕਿਹਾ ਕਿ ਸ.

Ad Position 21
No active advertisement
ਅਜੀਤ ਡੈਸਕ 14-11-2026
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਪ੍ਰਵੀਨ ਰਾਣਾ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾ ਰਹੀ ਸਾਈਕਲ ਰੈਲੀ ਦਾ ਖਮਾਣੋਂ ਪਹੁੰਚਣ ਤੇ ਆਪਣੀਆਂ ਵਰਕਰਾਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਵੀਨ ਰਾਣਾ ਨੇ ਕਿਹਾ ਕਿ ਸ. ਚੰਨੀ ਵਲੋਂ ਕੀਤੀ ਜਾ ਰਹੀ ਸਾਈਕਲ ਰੈਲੀ ਪ੍ਰਤੀ ਸੂਬੇ ਦੇ ਵੱਖ-ਵੱਖ ਵਰਗਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਲਈ ਮਹਿਲਾ ਕਾਂਗਰਸ ਵਲੋਂ ਵੀ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਉਨ੍ਹਾਂ ਦਾ ਇੱਥੇ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਯਾਤਰਾ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਤੇ ਪੰਜਾਬ ਦੀ ਬਿਹਤਰੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਮਾਂ, ਭੈਣ ਤੇ ਧੀ ਦੇ ਰੂਪ ਵਿਚ ਹਰ ਮਹਿਲਾ ਨੂੰ ਇਸ ਯਾਤਰਾ ਦੇ ਸੁਆਗਤ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀਆਂ ਮਹਿਲਾਵਾਂ ਜਾਗਰੂਕ ਹੋ ਕੇ ਅੱਗੇ ਆਉਣਗੀਆਂ ਤਾਂ ਨਸ਼ਿਆਂ ਵਿਰੁੱਧ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਲੜਾਈ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਕਮਲਜੀਤ ਕੌਰ ਵਾਇਸ ਪ੍ਰਧਾਨ, ਜਸਵੀਰ ਕੌਰ, ਸੁਨੀਤਾ ਰਾਣੀ ਸਕੱਤਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲਗੜ੍ਹ ਵਿਖੇ ਦੋ ਰੋਜ਼ਾ ਸੰਤ ਸਮਾਗਮ ਅੱਜ ਤੋਂ ਅਗਲੀ ਖ਼ਬਰ ਜਨਗਣਨਾ ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ ਗਣਨਾ- ਡਿਪਟੀ ਕਮਿਸ਼ਨਰ
Ad Position 24