2027 ਦੀਆਂ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ’ਚ ਦੇਣਗੇ ਫ਼ਤਵਾ-ਗੁਰਮੀਤ ਸਿੰਘ ਟਿੱਬੀ
ਅਮਲੋਹ, 13 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਟਿੱਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਮਲੋਹ, 13 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਟਿੱਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਦਿਨੋਂ-ਦਿਨ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਸ਼ਾਹਿਤ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਨਾਲ ਵੀ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣਗੇ।