ਗੋਬਿੰਦਗੜ੍ਹ ਵਾਕਰ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸਾਲਾਨਾ ਅਥਲੈਟਿਕ ਚੈਂਪੀਅਨਸ਼ਿਪ ਕੱਲ੍ਹ
ਮੰਡੀ ਗੋਬਿੰਦਗੜ੍ਹ, 13 ਨਵੰਬਰ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਵਾਕਰ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਜੀ. ਟੀ ਰੋਡ ਸਥਿਤ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਨਵੰਬਰ ਐਤਵਾਰ ਨੂੰ 21ਵੀਂ ਸਾਲਾਨਾ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਬਿਜਲੀ ਬੋਰਡ ਦੀ ਪ੍ਰਧਾਨਗੀ ਹੇਠ ਕਲੱਬ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਦੌਰਾਨ ਅਥਲੈਟਿਕ ਮੀਟ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਮੰਡੀ ਗੋਬਿੰਦਗੜ੍ਹ, 13 ਨਵੰਬਰ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਵਾਕਰ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਜੀ.ਟੀ ਰੋਡ ਸਥਿਤ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਨਵੰਬਰ ਐਤਵਾਰ ਨੂੰ 21ਵੀਂ ਸਾਲਾਨਾ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਬਿਜਲੀ ਬੋਰਡ ਦੀ ਪ੍ਰਧਾਨਗੀ ਹੇਠ ਕਲੱਬ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਦੌਰਾਨ ਅਥਲੈਟਿਕ ਮੀਟ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਬਿਜਲੀ ਬੋਰਡ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ 30 ਸਾਲ ਤੋਂ ਲੈ ਕੇ 80 ਸਾਲ ਤੱਕ ਦੇ ਮਰਦ ਅਤੇ ਔਰਤਾਂ 5 ਕਿੱਲੋਮੀਟਰ, 3 ਕਿੱਲੋਮੀਟਰ ਦੇ ਤੇਜ਼ ਤੁਰਨ ਦੇ ਮੁਕਾਬਲਿਆਂ ਤੋਂ ਇਲਾਵਾ, 400 ਮੀਟਰ 1500 ਮੀਟਰ ਅਤੇ 100 ਮੀਟਰ ਦੌੜ ਮੁਕਾਬਲਿਆਂ ਵਿਚ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਅੰਡਰ 10, 14, 19 ਅਤੇ ਇਸ ਤੋਂ ਉੱਪਰ ਵਰਗ ਦੇ ਨੌਜਵਾਨ ਲੜਕੇ-ਲੜਕੀਆਂ ਵੀ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਮਿੱਠੂ ਚੋਪੜਾ ਅਤੇ ਮਿੳਂੂਸੀਪਲ ਕੌਂਸਲਰ ਸੁਖਦੀਪ ਸਿੰਘ ਮੰਡੇਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿਚ ਸੈਕਟਰੀ ਕ੍ਰਿਸ਼ਨ ਗੋਪਾਲ, ਪਰਮਜੀਤ ਭੱਟੀ ਚੇਅਰਮੈਨ, ਖ਼ਜ਼ਾਨਚੀ ਬਲਵਿੰਦਰ ਬਬਲਾ, ਮੇਹਰ ਚੰਦ ਲੈਕਚਰਾਰ, ਅਸ਼ੋਕ ਕਾਲੜਾ, ਬਿੱਟੂ, ਲਾਲ ਸਿੰਘ, ਰਵੀ ਕੁਮਾਰ, ਰਣਜੀਤ ਸਿੰਘ ਫੋਰਮੈਨ, ਦੀਪਕ, ਹਰਸ਼ਿਤ, ਗੁਰਜੋਧ ਸਿੰਘ, ਕ੍ਰਿਸ਼ਨਾ, ਜਸ਼ਨ, ਸੋਹਣ ਲਾਲ, ਜਸਵੰਤ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਚੰਨੀ, ਧਰੋਵ ਵੀ ਹਾਜ਼ਰ ਸਨ।