13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਸ਼ਕਤੀ ਪਬਲਿਕ ਸਕੂਲ ਖਮਾਣੋਂ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

ਖਮਾਣੋਂ, 13 ਨਵੰਬਰ (ਜੋਗਿੰਦਰ ਪਾਲ)-ਗੁਰਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੀਆਂ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਰੈੱਡ, ਔਰੇਂਜ ਅਤੇ ਬਲੂ ਵਿਚ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਖਮਾਣੋਂ, 13 ਨਵੰਬਰ (ਜੋਗਿੰਦਰ ਪਾਲ)-ਗੁਰਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੀਆਂ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਰੈੱਡ, ਔਰੇਂਜ ਅਤੇ ਬਲੂ ਵਿਚ ਵੰਡਿਆ ਗਿਆ। ਐਥਲੈਟਿਕ ਮੀਟ ਦੌਰਾਨ ਲੈਮਨ ਰੇਸ, ਸੈਕ ਰੇਸ, 100 ਮੀਟਰ ਦੌੜ, ਫਰੌਗ ਰੇਸ, ਸ਼ਾਟ ਪੁੱਟ, ਲੰਬੀ ਛਾਲ, ਰੱਸਾਕਸ਼ੀ ਅਤੇ ਵਾਲੀਬਾਲ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਸਰੀਰਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਰੈੱਡ ਗਰੁੱਪ ਨੇ ਬਲੂ ਗਰੁੱਪ ਨੂੰ ਹਰਾਇਆ, ਜਦਕਿ ਰੱਸਾਕਸ਼ੀ ਦਾ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ, ਜਿਸ ਵਿਚ ਔਰੇਂਜ ਗਰੁੱਪ ਨੇ ਬਲੂ ਗਰੁੱਪ ਨੂੰ ਮਾਤ ਦਿੱਤੀ। ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਸ਼ੁਕਲਾ ਨੇ ਇਨਾਮ ਵੰਡੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜ਼ਿੰਦਗੀ ਵਿਚ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਫ਼ਸਟ ਲੈਵਲ ਚੈਕਿੰਗ ਦੇ ਕੰਮ ਦਾ ਸੰਯੁਕਤ ਮੁੱਖ ਚੋਣ ਅਫ਼ਸਰ... ਅਗਲੀ ਖ਼ਬਰ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆ ਕੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ-ਰਣਵੀਰ ਸਿੰਘ ਪੂ...
Ad Position 24