ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਬਾਲ ਦਿਵਸ ਤੇ ਕਵਿਤਾਵਾਂ, ਗੀਤ, ਭਾਸ਼ਨ ਅਤੇ ਨਾਟਕ ਮੁਕਾਬਲੇ ਕਰਵਾਏ
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)–ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸਕੂਲ ਦੀ ਮੁੱਖ ਅਧਿਆਪਕਾ ਅਤੇ ਬੀ. ਐੱਨ.
ਮੰਡੀ ਗੋਬਿੰਦਗੜ੍ਹ, 13 ਨਵੰਬਰ (ਇਕਬਾਲਦੀਪ ਸੰਧੂ)–ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸਕੂਲ ਦੀ ਮੁੱਖ ਅਧਿਆਪਕਾ ਅਤੇ ਬੀ.ਐੱਨ.ਓ. ਸਰਿਤਾ ਸਿੰਗਲਾ ਦੇ ਸੁਚੱਜੇ ਯਤਨਾਂ ਸਦਕਾ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਿਰਜਣਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤ, ਭਾਸ਼ਣ ਅਤੇ ਨਾਟਕ ਪੇਸ਼ ਕਰਕੇ ਆਪਣੀ ਕਲਾ, ਰਚਨਾਤਮਿਕ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਵਰਤਮਾਨ ਦੀ ਵੀ ਅਹਿਮ ਪੂੰਜੀ ਹਨ। ਜੇਕਰ ਅਸੀਂ ਅੱਜ ਬੱਚਿਆਂ ਨੂੰ ਮਿਆਰੀ ਸਿੱਖਿਆ, ਚੰਗੇ ਸੰਸਕਾਰ ਅਤੇ ਸਹੀ ਮਾਰਗ ਦਰਸ਼ਨ ਪ੍ਰਦਾਨ ਕਰੀਏ ਤਾਂ ਆਉਣ ਵਾਲੇ ਸਮੇਂ ਵਿਚ ਭਾਰਤ ਦਾ ਭਵਿੱਖ ਹੋਰ ਵੀ ਸੁਨਹਿਰੀ ਬਣ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਪਿੰਡ ਦੇ ਇੱਕ ਦਾਨੀ ਸੱਜਣ ਵਲੋਂ ਭੇਜੇ ਗਏ ਪੈਨਸਿਲ ਪੈਕ ਵਿਦਿਆਰਥੀਆਂ ਨੂੰ ਵੰਡੇ ਗਏ ਅਤੇ ਬਾਲ ਦਿਵਸ ਦੀ ਖ਼ੁਸ਼ੀ ਸਾਂਝੀ ਕਰਦਿਆਂ ਬੱਚਿਆਂ ਨੂੰ ਚਾਕਲੇਟਾਂ ਵੀ ਦਿੱਤੀਆਂ ਗਈਆਂ।