ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਹਸਪਤਾਲਾਂ, ਦਫ਼ਤਰਾਂ ਅਤੇ ਕਲੀਨਿਕਾਂ ਤੇ ਕੀਤੀ ਚੈਕਿੰਗ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ.
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਅਨਿਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿਚ ਡੇਂਗੂ ਸਬੰਧੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਸੇਵਾ ਕੇਂਦਰ ,ਜ਼ਿਲ੍ਹਾ ਹਸਪਤਾਲ ,ਐਸ.ਡੀ.ਐਮ ਦਫ਼ਤਰ ਅਤੇ ਬੱਚਤ ਭਵਨ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਜ਼ਿਲ੍ਹਾ ਕਚਹਿਰੀਆਂ, ਡੀ.ਸੀ ਕੰਪਲੈਕਸ, ਪੰਥ ਰਤਨ ਬਾਬਾ ਹਰਬੰਸ ਸਿੰਘ ਚੈਰੀਟੇਬਲ ਹਸਪਤਾਲ, ਐਪੀਡਿਮਾਲੋਜਿਸਟ ਡਾ. ਸ਼ੁਭਮ ਸੂਰੀ ਵਲੋਂ ਬਿਥਰ ਹਸਪਤਾਲ ਪੀ.ਡਲਿਯੂ.ਡੀ ਦਫ਼ਤਰ ਕੰਸਟਰੱਕਸ਼ਨ ਡਿਵੀਜ਼ਨ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੁਆਰਾ ਆਪੋ-ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਅਤੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ, ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਸਾਫ਼ ਸਫ਼ਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿ ਕੇ ਚੌਕਸ ਰਹਿਣਾ ਹੈ । ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਜਗਰੂਪ ਸਿੰਘ, ਚਰਨਜੀਤ ਵਰਮਾ, ਲਖਬੀਰ ਕੁਮਾਰ, ਇਨਸੈਕਟ ਕਲੈਕਟਰ ਮਨਦੀਪ ਕੌਰ, ਬਰੀਡ ਚੈੱਕਰ ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ।