14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੰਨੀ ਦੀ ਸਾਈਕਲ ਯਾਤਰਾ ’ਚ ਕਾਂਗਰਸੀ ਆਗੂਆਂ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਦੀ ਫੁੱਟ ਹੋਈ ਜੱਗ-ਜ਼ਾਹਰ-ਐਡ. ਧਾਰਨੀ

ਬਸੀ ਪਠਾਣਾਂ, 14 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ਸਾਈਕਲ ਯਾਤਰਾ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਖਮਾਣੋਂ ਵਿਖੇ ਸਾਈਕਲ ਯਾਤਰਾ ਦੇ ਪਹੁੰਚਣ ਸਮੇਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹਲਕੇ ਦੇ ਕਿਸੇ ਵੀ ਪ੍ਰਮੁੱਖ ਕਾਂਗਰਸ ਦੇ ਸੰਭਾਵੀ ਉਮੀਦਵਾਰ ਆਗੂ, ਕੌਂਸਲਰ ਜਾਂ ਅਹੁਦੇਦਾਰ ਦੀ ਮੌਜੂਦਗੀ ਨਾ ਹੋਣਾ ਪਾਰਟੀ ਦੀ ਅੰਦਰੂਨੀ ਸਥਿਤੀ ਨੂੰ ਬਿਆਨ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਵਧ ਚੁੱਕੀ ਹੈ ਅਤੇ ਹਲਕਾ ਬਸੀ ਪਠਾਣਾਂ ਵਿਚ ਤਾਂ ਕਾਂਗਰਸ ਦੇ ਲਗਪਗ 13 ਸੰਭਾਵੀ ਉਮੀਦਵਾਰ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੇ ਹਨ, ਪਰ ਇਨ੍ਹਾਂ ਵਿਚੋਂ ਕਿਸੇ ਵੀ ਸੰਭਾਵੀ ਉਮੀਦਵਾਰ ਦਾ ਸਾਈਕਲ ਯਾਤਰਾ ਵਿਚ ਸ਼ਾਮਿਲ ਨਾ ਹੋਣਾ ਪਾਰਟੀ ਦੀ ਏਕਤਾ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 15-11-2026
ਬਸੀ ਪਠਾਣਾਂ, 14 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ਸਾਈਕਲ ਯਾਤਰਾ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਖਮਾਣੋਂ ਵਿਖੇ ਸਾਈਕਲ ਯਾਤਰਾ ਦੇ ਪਹੁੰਚਣ ਸਮੇਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹਲਕੇ ਦੇ ਕਿਸੇ ਵੀ ਪ੍ਰਮੁੱਖ ਕਾਂਗਰਸ ਦੇ ਸੰਭਾਵੀ ਉਮੀਦਵਾਰ ਆਗੂ, ਕੌਂਸਲਰ ਜਾਂ ਅਹੁਦੇਦਾਰ ਦੀ ਮੌਜੂਦਗੀ ਨਾ ਹੋਣਾ ਪਾਰਟੀ ਦੀ ਅੰਦਰੂਨੀ ਸਥਿਤੀ ਨੂੰ ਬਿਆਨ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਵਧ ਚੁੱਕੀ ਹੈ ਅਤੇ ਹਲਕਾ ਬਸੀ ਪਠਾਣਾਂ ਵਿਚ ਤਾਂ ਕਾਂਗਰਸ ਦੇ ਲਗਪਗ 13 ਸੰਭਾਵੀ ਉਮੀਦਵਾਰ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੇ ਹਨ, ਪਰ ਇਨ੍ਹਾਂ ਵਿਚੋਂ ਕਿਸੇ ਵੀ ਸੰਭਾਵੀ ਉਮੀਦਵਾਰ ਦਾ ਸਾਈਕਲ ਯਾਤਰਾ ਵਿਚ ਸ਼ਾਮਿਲ ਨਾ ਹੋਣਾ ਪਾਰਟੀ ਦੀ ਏਕਤਾ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਐਡ. ਧਾਰਨੀ ਨੇ ਕਿਹਾ ਕਿ ਜਦੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਈਕਲ ਯਾਤਰਾ ਕੱਢੀ ਜਾ ਰਹੀ ਸੀ ਤਾਂ ਹਲਕੇ ਦੇ ਕਾਂਗਰਸੀ ਆਗੂਆਂ ਦੀ ਗੈਰ-ਹਾਜ਼ਰੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਬਸੀ ਪਠਾਣਾਂ ਅਤੇ ਖਮਾਣੋਂ ਦੇ ਕਿਸੇ ਵੀ ਕਾਂਗਰਸੀ ਕੌਂਸਲਰ ਵਲੋਂ ਇਸ ਯਾਤਰਾ ਵਿਚ ਸ਼ਮੂਲੀਅਤ ਨਾ ਕਰਨਾ ਵੀ ਧਿਆਨ ਦੇਣ ਯੋਗ ਹੈ। ਐਡ. ਧਾਰਨੀ ਨੇ ਕਿਹਾ ਕਿ ਸਾਈਕਲ ਯਾਤਰਾ ਰਾਹੀਂ ਸਿਆਸੀ ਸਰਗਰਮੀ ਦਿਖਾਉਣ ਨਾਲ ਪੰਜਾਬ ਦੀ ਨੌਜਵਾਨੀ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਇਸ ਯਾਤਰਾ ਨੂੰ ਸਿਆਸੀ ਦਿਖਾਵਾ ਕਰਾਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਯਾਤਰਾਵਾਂ ਅਤੇ ਨਾਅਰਿਆਂ ਦੀ ਨਹੀਂ, ਸਗੋਂ ਰੁਜ਼ਗਾਰ, ਸਿੱਖਿਆ ਅਤੇ ਬਿਹਤਰ ਭਵਿੱਖ ਲਈ ਠੋਸ ਨੀਤੀਆਂ ਦੀ ਲੋੜ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ’ਤੇ ਵੀ ਸਵਾਲ ਉਠਾਉਂਦਿਆਂ ਪੁੱਛਿਆ ਕਿ ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਕਿਹੜੇ ਠੋਸ ਕਦਮ ਚੁੱਕੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀ ਕੀਤਾ? ਐਡ. ਧਾਰਨੀ ਨੇ ਕਿਹਾ ਕਿ ਸਿਆਸੀ ਯਾਤਰਾਵਾਂ ਦੇ ਨਾਲ-ਨਾਲ ਆਗੂਆਂ ਨੂੰ ਆਪਣੇ ਪਿਛਲੇ ਕਾਰਜਕਾਲ ਦਾ ਲੇਖਾ-ਜੋਖਾ ਵੀ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਤੋਂ ਬਾਲ ਦਿਵਸ ਮੌਕੇ ਐੱਸ.ਡੀ. ਮਾਡਲ ਸਕੂਲ ਦੇ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਭਗਵਤੀ ਜਾਗਰਣਾਂ ’ਚ ਰਾਜੂ ਖੰਨਾ ਨੇ ਕੀਤੀ ਸ਼ਿਰਕਤ
Ad Position 24