ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਜਾਰੀ ਹੈ। ਇਸ ਚੈਕਿੰਗ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਜਾਰੀ ਹੈ। ਇਸ ਚੈਕਿੰਗ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਸੋਨਾ ਥਿੰਦ ਨੇ ਦੱਸਿਆ ਕਿ ਫ਼ਸਟ ਲੈਵਲ ਚੈਕਿੰਗ ਚੋਣਾਂ ਦੀਆਂ ਤਿਆਰੀਆਂ ਦਾ ਅਹਿਮ ਪੜਾਅ ਹੈ, ਜਿਸ ਦਾ ਮੁੱਖ ਉਦੇਸ਼ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਬਾਰੀਕੀ ਨਾਲ ਜਾਂਚ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਦਰੁਸਤ ਅਤੇ ਕਾਰਜਸ਼ੀਲ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਸਮੁੱਚੀ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਸੁਰੱਖਿਆ ਅਤੇ ਜਵਾਬਦੇਹੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਵੀ ਇਸ ਪੂਰੀ ਪ੍ਰਕਿਰਿਆ ਦਾ ਨਿਰੀਖਣ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਐਫ.ਐਲ.ਸੀ. ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਆਪਣੀ ਪਾਰਟੀ ਦੇ ਨੁਮਾਇੰਦੇ ਨਾਮਜ਼ਦ ਕਰਨ ਅਤੇ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ, ਤਾਂ ਜੋ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਐਫ.ਐਲ.ਸੀ. ਦੌਰਾਨ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਵਿਖੇ ਦਾਖ਼ਲੇ ਲਈ ਸਿਆਸੀ ਪਾਰਟੀਆਂ ਵਲੋਂ ਨਾਮਜ਼ਦ ਕੀਤੇ ਗਏ ਨੁਮਾਇੰਦਿਆਂ ਲਈ ਐਂਟਰੀ ਪਾਸ ਲਾਜ਼ਮੀ ਹੋਣਗੇ। ਇਹ ਐਂਟਰੀ ਪਾਸ ਸਬੰਧਤ ਸਿਆਸੀ ਪਾਰਟੀ ਵਲੋਂ ਜਾਰੀ ਅਥਾਰਟੀ ਪੱਤਰ ਜਮ੍ਹਾਂ ਕਰਵਾ ਕੇ ਜ਼ਿਲ੍ਹਾ ਚੋਣ ਦਫ਼ਤਰ, ਫ਼ਤਹਿਗੜ੍ਹ ਸਾਹਿਬ ਤੋਂ ਬਣਵਾਏ ਜਾ ਸਕਦੇ ਹਨ।