14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ ਵਿਖੇ ਜਨਗਣਨਾ-2027 ਸੰਬੰਧੀ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਬਲਜਿੰਦਰ ਸਿੰਘ)-ਜਨਗਣਨਾ-2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਅਜੀਤ ਡੈਸਕ 15-11-2026
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਬਲਜਿੰਦਰ ਸਿੰਘ)-ਜਨਗਣਨਾ-2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਅਤੇ ਹੋਰਨਾਂ ਹਾਜ਼ਰੀਨ ਨੂੰ ਜਨਗਣਨਾ-2027 ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਦੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਵਿਸ਼ੇਸ਼ ਤੌਰ ’ਤੇ ਸੈੱਲਫ਼ ਇਨਿਊਮਰੇਸ਼ਨ (ਸਵੈ-ਗਣਨਾ) ਰਾਹੀਂ ਵੱਧ ਤੋਂ ਵੱਧ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈੱਲਫ਼ ਇਨਿਊਮਰੇਸ਼ਨ ਦੀ ਸਹੂਲਤ ਤਹਿਤ ਕੋਈ ਵੀ ਨਾਗਰਿਕ ਆਪਣੇ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣੇ ਪਰਿਵਾਰ ਅਤੇ ਘਰ ਦੇ ਮੈਂਬਰਾਂ ਸਬੰਧੀ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਸੈੱਲਫ਼ ਇਨਿਊਮਰੇਸ਼ਨ ਪ੍ਰਕਿਰਿਆ ਵਿਚ ਹਿੱਸਾ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ, ਤਾਂ ਜੋ ਜਨਗਣਨਾ-2027 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ
Ad Position 24