ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ 16 ਨੂੰ
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ 188ਵਾਂ ਵਿਸ਼ਾਲ ਖ਼ੂਨਦਾਨ ਕੈਂਪ 16 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਡਾ.
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ 188ਵਾਂ ਵਿਸ਼ਾਲ ਖ਼ੂਨਦਾਨ ਕੈਂਪ 16 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਡਾ. ਸੁਚੇਤ ਮਹਿੰਦਰ, ਪੀ.ਜੀ.ਆਈ. ਚੰਡੀਗੜ੍ਹ ਦੀ ਰਹਿਨੁਮਾਈ ਹੇਠ ਲਗਾਇਆ ਜਾਵੇਗਾ। ਇਸ ਮੌਕੇ ਬਲੱਡ ਬੈਂਕ ਦੀ ਟੀਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖ਼ੂਨ ਇਕੱਤਰ ਕਰਨ ਲਈ ਮੌਜੂਦ ਰਹੇਗੀ। ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਸਮੂਹ ਖ਼ੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਇਸ ਪੁੰਨ ਦੇ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਮੈਂਬਰ ਕੁਲਦੀਪ ਸਿੰਘ ਤੇ ਕ੍ਰਿਸ਼ਨ ਸਿੰਘ ਵੀ ਹਾਜ਼ਰ ਸਨ।