14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਮਲੋਹ ਵਿਖੇ ‘ਆਪ’ ਦੀ ਰੈਲੀ ਦੇ ਵੱਡੇ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਰੈਲੀਆਂ ਨੂੰ ਪਿੱਛੇ ਛੱਡਿਆ-ਰਾਏ, ਮਾਂਗਟ ਕਿਹਾ-ਵਿਸ਼ਾਲ ਰੈਲੀ ਨੇ 2027 ਦੀਆਂ ਚੋਣਾਂ ਲਈ ‘ਆਪ’ ਵਰਕਰਾਂ ਵਿਚ ਭਰਿਆ ਜੋਸ਼

ਅਮਲੋਹ, 14 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਵਿਸ਼ਾਲ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ।

Ad Position 21
No active advertisement
ਇਕਬਾਲ ਸਿੰਘ ਰਾਏ ਅਤੇ ਪਰਮਵੀਰ ਸਿੰਘ ਮਾਂਗਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ 15-11-2026
ਅਮਲੋਹ, 14 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਵਿਸ਼ਾਲ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ। ਰੈਲੀ ਵਿਚ ਹੋਏ ਭਾਰੀ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਰੈਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸੰਕੇਤ ਮਿਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਤੋਂ ਖ਼ੁਸ਼ ਹਨ। ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 1000 ਖੇਡ ਮੈਦਾਨਾਂ ਦਾ ਉਦਘਾਟਨ ਕਰਨਾ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਖੇਡ ਮੈਦਾਨਾਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣਗੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਇਸੇ ਉਤਸ਼ਾਹ ਸਦਕਾ 2027 ਵਿਚ ‘ਆਪ’ ਮੁੜ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਬਧੌਛੀ ਕਲਾਂ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਰਸਤਿਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ 16 ਨੂੰ
Ad Position 24