14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਧਾਇਕ ਰਾਏ ਨੇ ਪਿੰਡ ਬਧੌਛੀ ਕਲਾਂ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਰਸਤਿਆਂ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਕਰਵਾਉਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਬਧੌਛੀ ਕਲਾਂ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਗਏ ਰਸਤਿਆਂ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਕਰਵਾਉਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਬਧੌਛੀ ਕਲਾਂ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਗਏ ਰਸਤਿਆਂ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ ਅਤੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਧੌਛੀ ਕਲਾਂ ਵਿਖੇ ਰਸਤਿਆਂ ਦੇ ਪੱਕਾ ਹੋਣ ਨਾਲ ਜਿੱਥੇ ਪਿੰਡ ਦੀ ਨੁਹਾਰ ਵਿਚ ਵੱਡਾ ਬਦਲਾਅ ਆਇਆ ਹੈ, ਉੱਥੇ ਹੀ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਵਿਚ ਵੀ ਵੱਡੀ ਸਹੂਲਤ ਮਿਲੇਗੀ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੀ ਹੈ। ਹਲਕੇ ਦੇ ਕਈ ਵੱਡੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਇਕ-ਇਕ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਿਸ ਨਾਲ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ-ਇਕ ਮਨੋਰਥ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਡੇਰਾ ਬਾਬਾ ਬੀਰਮ ਦਾਸ ਦੇ ਬਾਬਾ ਬੇਅੰਤ ਸਿੰਘ, ਰਾਜ ਦਵਿੰਦਰ ਸਿੰਘ ਲਾਡੀ, ਸਰਪੰਚ ਤਜਿੰਦਰ ਸਿੰਘ, ਕਰਮਜੀਤ ਸਿੰਘ ਜੋਗੀ, ਬਲਜੀਤ ਸਿੰਘ ਬਧੋਛੀ, ਮਨਦੀਪ ਸਿੰਘ ਪੋਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ, ਸੈਂਕੜੇ ਲੋਕਾਂ ਨੇ ਕਰਵਾਈ ਜਾਂਚ ਅਗਲੀ ਖ਼ਬਰ ਅਮਲੋਹ ਵਿਖੇ ‘ਆਪ’ ਦੀ ਰੈਲੀ ਦੇ ਵੱਡੇ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਰੈਲੀਆਂ ਨੂੰ ਪਿੱਛੇ ਛੱਡਿਆ-ਰਾਏ, ਮਾਂਗਟ ਕਿਹਾ-...
Ad Position 24