14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲਾਇਨਜ਼ ਕਲੱਬ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ, ਸੈਂਕੜੇ ਲੋਕਾਂ ਨੇ ਕਰਵਾਈ ਜਾਂਚ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਅਤੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਕਵੀਨਜ਼ ਦੇ ਸਾਂਝੇ ਸਹਿਯੋਗ ਨਾਲ ਲਾਇਨਜ਼ ਇੰਟਰਨੈਸ਼ਨਲ ਜ਼ਿਲ੍ਹਾ 321 ਐਫ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਐਮ.

Ad Position 21
No active advertisement
ਅਜੀਤ ਡੈਸਕ 15-11-2026
ਮੰਡੀ ਗੋਬਿੰਦਗੜ੍ਹ, 14 ਨਵੰਬਰ (ਰਾਜੇਸ਼ ਸ਼ਰਮਾ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਅਤੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਕਵੀਨਜ਼ ਦੇ ਸਾਂਝੇ ਸਹਿਯੋਗ ਨਾਲ ਲਾਇਨਜ਼ ਇੰਟਰਨੈਸ਼ਨਲ ਜ਼ਿਲ੍ਹਾ 321 ਐਫ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਸੰਚਿਤ ਸਿੰਗਲਾ ਨੇ ਕੀਤੀ। ਇਹ ਕੈਂਪ ਜ਼ਿਲ੍ਹਾ ਗਵਰਨਰ ਪੀ.ਐਮ.ਜੇ.ਐਫ. ਲਾਇਨ ਅਜੈ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਵੇਰ ਤੋਂ ਹੀ ਲੋਕਾਂ ਵਿਚ ਜਾਂਚ ਕਰਵਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੈਂਕੜੇ ਮਰਦਾਂ, ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਮੁਫ਼ਤ ਬਲੱਡ ਸ਼ੂਗਰ ਟੈਸਟ ਕਰਵਾਇਆ। ਇਸ ਦੇ ਨਾਲ ਹੀ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਤੋਂ ਬਚਾਅ, ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਕੈਂਪ ਨੂੰ ਬਾਂਸਲ ਕੰਪਿਊਟਰਾਈਜ਼ਡ ਕਲੀਨਿਕਲ ਲੈਬਾਰਟਰੀ, ਗੋਲ ਮਾਰਕੀਟ, ਮੰਡੀ ਗੋਬਿੰਦਗੜ੍ਹ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਲੈਬਾਰਟਰੀ ਦੀ ਟੀਮ ਨੇ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੇ ਟੈੱਸਟ ਕੀਤੇ। ਜ਼ਿਕਰਯੋਗ ਹੈ ਕਿ ਬਾਂਸਲ ਲੈਬਾਰਟਰੀ ਵਲੋਂ ਸਮੇਂ-ਸਮੇਂ ’ਤੇ ਮੁਫ਼ਤ ਜਾਂਚ ਕੈਂਪਾਂ ਅਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਰਾਹੀਂ ਸਮਾਜ ਸੇਵਾ ਵਿਚ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਸੰਚਿਤ ਸਿੰਗਲਾ ਨੇ ਕਿਹਾ ਕਿ ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਸਮਾਜ ਸੇਵਾ ਦੇ ਨਾਲ-ਨਾਲ ਲੋਕਾਂ ਦੀ ਸਿਹਤ ਅਤੇ ਸਮਾਜਿਕ ਭਲਾਈ ਲਈ ਨਿਰੰਤਰ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਅੱਜ ਦੇ ਸਮੇਂ ਵਿਚ ਇੱਕ ਗੰਭੀਰ ਸਿਹਤ ਸਮੱਸਿਆ ਬਣਦੀ ਜਾ ਰਹੀ ਹੈ, ਜਿਸ ਦੀ ਸਮੇਂ ਸਿਰ ਜਾਂਚ ਅਤੇ ਸਹੀ ਦੇਖਭਾਲ ਰਾਹੀਂ ਇਸ ਨੂੰ ਕਾਬੂ ਵਿਚ ਰੱਖਿਆ ਜਾ ਸਕਦਾ ਹੈ। ਇਸੇ ਮਕਸਦ ਨਾਲ ਕਲੱਬ ਵਲੋਂ ਇਹ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਨੇ ਸਹਿਯੋਗੀ ਸੰਸਥਾ ਬਾਂਸਲ ਕੰਪਿਊਟਰਾਈਜ਼ਡ ਕਲੀਨਿਕਲ ਲੈਬਾਰਟਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਸਮਾਜ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਲਾਇਨ ਦਿਨੇਸ਼ ਸਿੰਘ, ਸੁਰੇਸ਼ ਗੁਪਤਾ, ਅਨਿਤ ਮਿੱਤਲ, ਖ਼ਜ਼ਾਨਚੀ ਗੋਪਾਲ ਕ੍ਰਿਸ਼ਨ ਬਾਂਸਲ, ਪੀ.ਆਰ.ਓ. ਐਮ.ਜੇ.ਐਫ. ਸੁਰਿੰਦਰ ਕੁਮਾਰ, ਜਿਨੇਸ਼ ਜੈਨ, ਸੁਮਿਤ ਗਰਗ, ਮੋਹਿੰਦਰ ਗੁਪਤਾ, ਵਰੁਣ ਜਿੰਦਲ, ਜਤਿੰਦਰ ਅਰੋੜਾ, ਸਚਿਨ ਅਰੋੜਾ , ਸੰਨੀ ਥਾਪਰ, ਸੰਦੀਪ ਸਦਾਨਾ ਅਤੇ ਪ੍ਰੋਜੈਕਟ ਚੇਅਰਮੈਨ ਉਮੇਸ਼ ਬਾਂਸਲ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣਾ ਜ਼ਰੂਰੀ-ਗਿੱਲ, ਦੀਵਾ, ਗੋਲੂ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਬਧੌਛੀ ਕਲਾਂ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਰਸਤਿਆਂ ਦਾ ਕੀਤਾ ਉਦਘਾਟਨ
Ad Position 24