14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਦੀ ਤਰੱਕੀ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣਾ ਜ਼ਰੂਰੀ-ਗਿੱਲ, ਦੀਵਾ, ਗੋਲੂ

ਅਮਲੋਹ, 14 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਅਮਲੋਹ, 14 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਸਰਕਲ ਬੁੱਗਾ ਦੇ ਪ੍ਰਧਾਨ ਹਰਿੰਦਰ ਸਿੰਘ ਦੀਵਾ, ਯੂਥ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਅਮਲੋਹ ਵਿਕਾਸ ਪੱਖੋਂ ਪਛੜਿਆ ਹੋਇਆ ਹੈ ਅਤੇ ਲੋਕ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਹਰ ਪਿੰਡ, ਵਾਰਡ ਤੇ ਘਰ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਯੂਥ ਅਕਾਲੀ ਦਲ ਦੇ ਨੌਜਵਾਨ ਆਗੂਆਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਜਾਗਰੂਕ ਕਰਦਿਆਂ ਇਸ ਦੇ ਖ਼ਾਤਮੇ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕੁਲਵਿੰਦਰ ਸਿੰਘ ਕਾਲਾ ਲਾਡਪੁਰ, ਐਸ.ਓ.ਆਈ ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਸੂਬਾ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ, ਸੂਬਾ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਗੁਰਦੀਪ ਸਿੰਘ ਬੱਬੀ, ਮਨਪ੍ਰੀਤ ਸਿੰਘ ਮਾਜਰੀ, ਇਕਬਾਲ ਸਿੰਘ ਮਾਂਗਟ, ਪ੍ਰਭਜੋਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ, ਸੈਂਕੜੇ ਲੋਕਾਂ ਨੇ ਕਰਵਾਈ ਜਾਂਚ
Ad Position 24