15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ ਰੈਲੀ 22 ਨਵੰਬਰ ਨੂੰ ਨਾਭਾ ’ਚ-ਰਾਜੇਸ਼ ਬਾਂਸਲ ਬੱਬੂ

ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੀ ਬਿਹਤਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਆਉਂਦੀ 22 ਨਵੰਬਰ ਨੂੰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ‘ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ’ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਬੀਜੇਪੀ ਵਪਾਰ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੀ ਬਿਹਤਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਆਉਂਦੀ 22 ਨਵੰਬਰ ਨੂੰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ‘ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ’ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਬੀਜੇਪੀ ਵਪਾਰ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਨਾਭਾ ਹਲਕੇ ਦੇ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਰਾਜੇਸ਼ ਬਾਂਸਲ ਬੱਬੂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਵਿਕਾਸ ਦੀ ਲੀਹ ’ਤੇ ਤੋਰਨ ਲਈ 22 ਨਵੰਬਰ ਨੂੰ ਵੱਡੀ ਗਿਣਤੀ ਵਿਚ ਨਵੀਂ ਅਨਾਜ ਮੰਡੀ ਨਾਭਾ ਵਿਖੇ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਬਣਾਉਣ। ਇਸ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਇਬ ਸਿੰਘ ਸੈਣੀ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਬੱਬੂ ਬਾਂਸਲ ਨੇ ਕਿਹਾ ਕਿ ਝੋਨੇ ਦੀ ਫਸਲ ਦੇ ਸੀਜਨ ਨੂੰ ਲੈ ਕੇ ਪਹਿਲਾਂ ਇਹ ਰੈਲੀ ਨਾਭਾ ਦੀ ਗਊਸ਼ਾਲਾ ਵਿਖੇ ਰੱਖੀ ਗਈ ਸੀ ਪਰ ਹੁਣ ਝੋਨੇ ਦੀ ਫਸਲ ਦਾ ਸੀਜ਼ਨ ਘੱਟ ਹੋਣ ਕਾਰਨ ਹੁਣ ਇਸ ਰੈਲੀ ਦਾ ਸਥਾਨ ਬਦਲ ਕੇ ਨਵੀਂ ਅਨਾਜ ਮੰਡੀ ਨਾਭਾ ਕਰ ਦਿੱਤਾ ਗਿਆ ਹੈ। ਇਸ ਮੌਕੇ ਹੋਰ ਵੀ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 29 ਵਾਂ ਨਹਿਲਾ ਯਾਦਗਾਰੀ ਮੇਲਾ ਨਾਭੇ ਦਾ 10 ਜਨਵਰੀ ਨੂੰ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਇਕੱਤਰਤਾ ਅਗਲੀ ਖ਼ਬਰ ਦਯਾਨੰਦ ਮਾਡਲ ਹਾਈ ਸਕੂਲ ’ਚ ਕਰਵਾਈ ਗਈ ਐਥਲੈਟਿਕ ਮੀਟ
Ad Position 24