ਤਰਨ ਤਾਰਨ ਬੱਸ ਹਾਦਸਾ ਸਰਕਾਰੀ ਪ੍ਰਬੰਧਾਂ ਦੀ ਵੱਡੀ ਨਾਕਾਮੀ-ਐਡਵੋਕੇਟ ਅਮਰਦੀਪ ਧਾਰਨੀ
ਬਸੀ ਪਠਾਣਾਂ, 15 ਨਵੰਬਰ (ਰਾਜਿੰਦਰ ਸ਼ਰਮਾ)-ਤਰਨ ਤਾਰਨ ਵਿਖੇ ਤੀਰਥ ਯਾਤਰਾ ਦੌਰਾਨ ਵਾਪਰਿਆ ਬੱਸ ਹਾਦਸਾ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਵੱਡੀ ਨਾਕਾਮੀ ਹੈ ਅਤੇ ਇਸ ਸੜਕ ਹਾਦਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ।
ਬਸੀ ਪਠਾਣਾਂ, 15 ਨਵੰਬਰ (ਰਾਜਿੰਦਰ ਸ਼ਰਮਾ)-ਤਰਨ ਤਾਰਨ ਵਿਖੇ ਤੀਰਥ ਯਾਤਰਾ ਦੌਰਾਨ ਵਾਪਰਿਆ ਬੱਸ ਹਾਦਸਾ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਵੱਡੀ ਨਾਕਾਮੀ ਹੈ ਅਤੇ ਇਸ ਸੜਕ ਹਾਦਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਸ ਬੱਸ ਦੀ ਫਿਟਨੈੱਸ, ਆਰ.ਸੀ.,ਪ੍ਰਦੂਸ਼ਣ ਸਰਟੀਫਿਕੇਟ ਅਤੇ ਬੀਮੇ ਦੀ ਮਿਆਦ ਖ਼ਤਮ ਹੋ ਚੁੱਕੀ ਸੀ, ਉਹ ਸੜਕਾਂ ’ਤੇ ਕਿਵੇਂ ਦੌੜਦੀ ਰਹੀ? ਉਨ੍ਹਾਂ ਇਸ ਨੂੰ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਹਾਦਸੇ ਦੀ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੇ ਬੱਸ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਿਯਮਾਂ ਅਤੇ ਕਾਨੂੰਨਾਂ ਦੀ ਬਜਾਏ ਪੈਸੇ ਅਤੇ ਸਿਆਸੀ ਪਹੁੰਚ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਬੱਸ ਕੋਲ ਲਾਜ਼ਮੀ ਦਸਤਾਵੇਜ਼ ਹੀ ਨਹੀਂ ਸਨ ਤਾਂ ਉਸ ਨੂੰ ਟੈਂਡਰ ਜਾਂ ਸਰਕਾਰੀ ਯੋਜਨਾ ਤਹਿਤ ਸੇਵਾ ਦੇਣ ਦੀ ਇਜਾਜ਼ਤ ਕਿਵੇਂ ਮਿਲੀ ਅਤੇ ਲੋਕਾਂ ਦੀ ਜਾਨ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬੱਸ ਦੇ ਮਾਲਕਾਂ, ਠੇਕੇਦਾਰਾਂ, ਸਬੰਧਿਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਸਰਕਾਰੀ ਨੁਮਾਇੰਦਿਆਂ ਦੀ ਭੂਮਿਕਾ ਦੀ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।