ਪੰਜਾਬ ’ਚ ਸਰਕਾਰ ਬਣਨ ’ਤੇ ਹਰਿਆਣੇ ਦੀ ਤਰਜ਼ ’ਤੇ ਦੇਵਾਂਗੇ ਸੁਵਿਧਾਵਾਂ-ਕ੍ਰਿਸ਼ਨ ਬੇਦੀ
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਰਾਸ਼ਟਰੀ ਵਾਲਮੀਕਿ ਸਭਾ ਭਾਰਤ ਵਲੋਂ ਐਵਰਗਰੀਨ ਪੈਲੇਸ ਮਾਧੋਪੁਰ ਚੌਂਕ ਸਰਹਿੰਦ ਵਿਖੇ ਸ੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਦੇ ਜੀਵਨ ਤੇ ਚੇਤਨਾ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਜਿੱਥੇ ਇਲਾਕੇ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਉੱਥੇ ਹੀ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਰਾਸ਼ਟਰੀ ਵਾਲਮੀਕਿ ਸਭਾ ਭਾਰਤ ਵਲੋਂ ਐਵਰਗਰੀਨ ਪੈਲੇਸ ਮਾਧੋਪੁਰ ਚੌਂਕ ਸਰਹਿੰਦ ਵਿਖੇ ਸ੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਦੇ ਜੀਵਨ ਤੇ ਚੇਤਨਾ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਜਿੱਥੇ ਇਲਾਕੇ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਉੱਥੇ ਹੀ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਵਾਲਮੀਕਿ ਸਭਾ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਧਾਰਮਿਕ ਕਾਰਜ ਜਿੱਥੇ ਸਾਡੀ ਤਾਕਤ ਨੂੰ ਵਧਾਉਂਦੇ ਹਨ, ਉੱਥੇ ਹੀ ਗੁਰੂਆਂ ਰਹਿਬਰਾਂ ਦੇ ਜੀਵਨ ਉੱਤੇ ਚਾਨਣਾ ਪਾਉਂਦੇ ਹਨ। ਸਭਾ ਵਲੋਂ ਕੀਤਾ ਗਿਆ ਇਹ ਉਪਰਾਲਾ ਸਾਡੇ ਲਈ ਸਿੱਖਿਆ ਦਾ ਸਰੋਤ ਹੈ। ਭਜਨ ਮੰਡਲੀ ਵਲੋਂ ਸ੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਦੇ ਜੀਵਨ ਅਤੇ ਭਾਈ ਜੈਤਾ ਦੇ ਸੰਘਰਸ਼ ’ਤੇ ਬਾਖ਼ੂਬੀ ਚਾਨਣਾ ਪਾਇਆ ਗਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿਚ ਨਾ ਕਾਮਯਾਬ ਰਹੀ ਹੈ। ਇੱਥੇ ਹੀ ਬੱਸ ਨਹੀਂ, ਹਰਿਆਣਾ ਸਰਕਾਰ ਦੇ ਮੁਕਾਬਲੇ ਆਮ ਲੋਕਾਂ ਨੂੰ ਬਹੁਤ ਹੀ ਘੱਟ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਸਾਲ 2027 ਦੇ ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰਿਆਣਾ ਦੀ ਤਰਜ਼ ਤੇ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰਿਆਣੇ ਵਿਚ ਜਿੱਥੇ ਕਿਸਾਨਾਂ ਦਾ ਪੱਖ ਦੇਖਿਆ ਜਾਂਦਾ ਹੈ ਉੱਥੇ ਹੀ ਆਮ ਲੋਕਾਂ ਨੂੰ ਵੀ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਅਤੇ ਹਰਿਆਣਾ ਦੀ ਤਰਜ਼ ਤੇ ਸੁਵਿਧਾਵਾਂ ਦਾ ਲਾਹਾ ਲੈਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਭਾਜਪਾ ਦੀਦਾਰ ਸਿੰਘ ਭੱਟੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਦੁਨੀਆਂ ਨੂੰ ਹੱਕ ਸੱਚ ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ ਸਾਨੂੰ ਉਨ੍ਹਾਂ ਵਲੋਂ ਦਰਸ਼ਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਕਿਹਾ ਇਸ ਮੌਕੇ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਭਾਜਪਾ ਨੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਸਮਰਪਿਤ ਹੋ ਕੇ ਕੰਮ ਕਰਦੇ ਹਨ। ਪਾਰਟੀ ਨੇ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਤਨਦੇਹੀ ਦੇ ਨਾਲ ਨਿਭਾਉਂਦੇ ਹਨ। ਅੱਜ ਦੇ ਪ੍ਰੋਗਰਾਮ ਵਿਚ ਸੰਗਤ ਵਿਚੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਮੰਗ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸੇਵਾਦਾਰ ਹਨ, ਟਿਕਟ ਦੇਣੀ ਹੈ ਜਾਂ ਨਹੀਂ, ਇਹ ਪਾਰਟੀ ਦਾ ਫ਼ੈਸਲਾ ਹੈ ਅਤੇ ਸੰਗਤ ਦੀ ਭਾਵਨਾ ਹੈ। ਉਹ ਪਾਰਟੀ ਅਤੇ ਸਮਾਜ ਨੂੰ ਸਮਰਪਿਤ ਹਨ ਅਤੇ ਸਮਾਜ ਵਿਚ ਆਮ ਲੋਕਾਂ ਦੇ ਹੱਕਾਂ ਲਈ ਲੜਾਈ ਲੜਦੇ ਹਨ। ਇਸ ਮੌਕੇ ਸਭਾ ਵਲੋਂ ਆਏ ਮਹਿਮਾਨਾਂ ਦਾ ਸਿਰੋਪਾਉ ਅਤੇ ਮੋਮੈਂਟੋ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਬਲਦੇਵ ਸੈਣੀ, ਦੀਦਾਰ ਸਿੰਘ ਭੱਟੀ, ਗੇਜਾ ਰਾਮ, ਸਰਬਜੀਤ ਸਿੰਘ ਮੱਖਣ, ਜਸਪਾਲ ਸਿੰਘ ਨੋਗਾਵਾਂ, ਅਜੈਬ ਸਿੰਘ ਜਖਵਾਲੀ, ਹਰੀਸ਼ ਅਗਰਵਾਲ, ਕਮਲਜੀਤ ਸਾਨੀਪੁਰ, ਦਵਿੰਦਰ ਭੱਟ, ਜਸਪਾਲ ਸਿੰਘ ਸਹੋਤਾ, ਰਜਿੰਦਰ ਰਾਜੂ, ਅਸ਼ੋਕ ਕੁਮਾਰ, ਮੇਜਰ ਸਿੰਘ ਬ੍ਰਾਹਮਣ ਮਾਜਰਾ, ਧਰਮਿੰਦਰ ਬਾੜਾ, ਗੁਰਮੇਲ ਸਿੰਘ ਕਾਲੇਵਾਲ, ਦੇਸਰਾਜ ਨੰਗਲਾਂ, ਡਾ. ਸੁਰਜੀਤ ਸਿੰਘ ਹਵਾਰਾ, ਸਵਰਨ ਸਿੰਘ ਹੁਸੈਨਪੁਰਾ, ਗੁਰਮੀਤ ਸਿੰਘ ਮੁਸਤਫਾਵਾਦ, ਹਰਪ੍ਰੀਤ ਸੇਖੋਂ, ਡਾ. ਗੁਰਜੰਟ ਸਿੰਘ ਭੂੰਮਸੀ ਆਦਿ ਵੀ ਹਾਜ਼ਰ ਸਨ।