16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਬਕਾ ਵਿਧਾਇਕ ਨਾਗਰਾ ਪੰਜਾਬ ਕਾਂਗਰਸ ਵਲੋਂ ਪਟਿਆਲਾ ਨਗਰ-ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਕਾਂਗਰਸ ਵਲੋਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪਟਿਆਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਲੋਂ ਉਨ੍ਹਾਂ ਦੀ ਸੰਗਠਨਾਤਮਿਕ ਸਮਰੱਥਾ, ਤਜਰਬੇ ਅਤੇ ਪਾਰਟੀ ਪ੍ਰਤੀ ਸਮਰਪਣ ’ਤੇ ਭਰੋਸਾ ਪ੍ਰਗਟਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਕਾਂਗਰਸ ਵਲੋਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪਟਿਆਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਲੋਂ ਉਨ੍ਹਾਂ ਦੀ ਸੰਗਠਨਾਤਮਿਕ ਸਮਰੱਥਾ, ਤਜਰਬੇ ਅਤੇ ਪਾਰਟੀ ਪ੍ਰਤੀ ਸਮਰਪਣ ’ਤੇ ਭਰੋਸਾ ਪ੍ਰਗਟਾਇਆ ਗਿਆ ਹੈ। ਕੁਲਜੀਤ ਸਿੰਘ ਨਾਗਰਾ ਨੇ ਇਸ ਜ਼ਿੰਮੇਵਾਰੀ ਲਈ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਨਗਰ ਨਿਗਮ ਚੋਣਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਉਣ ਦਾ ਇਕ ਮਹੱਤਵਪੂਰਨ ਮੌਕਾ ਹਨ। ਜਿਸ ਨਾਲ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪਾਰਟੀ ਦੇ ਹਰ ਪੱਧਰ ਦੇ ਵਰਕਰ ਨੂੰ ਨਾਲ ਲੈ ਕੇ ਚੱਲਣਾ ਅਤੇ ਆਪਸੀ ਏਕਤਾ ਤੇ ਤਾਲਮੇਲ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਜਾਵੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ, ਲੋਕ ਹਿਤਾਂ ਅਤੇ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਟਿਆਲਾ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਿਸ ਨਾਲ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਇਆ ਅਗਲੀ ਖ਼ਬਰ ਗੋਬਿੰਦਗੜ੍ਹ ਵਰਕਰਜ਼ ਕਲੱਬ ਵਲੋਂ 21ਵੀਂ ਸਾਲਾਨਾ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ ਇੰਜੀ. ਕੰਵਰਵੀਰ ਸਿੰ...
Ad Position 24