ਖਮਾਣੋਂ ਵਿਖੇ 22 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਨੇੜੇ ਬੱਸ ਸਟੈਂਡ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਾ.
ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਨੇੜੇ ਬੱਸ ਸਟੈਂਡ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਜਸਵੰਤ ਸਿੰਘ ਐਮ.ਐਸ, ਸਾਬਕਾ ਐਸ.ਐਮ.ਓ, ਗੋਲਡ ਮੈਡਲਿਸਟ ਅਤੇ ਸਟੇਟ ਐਵਾਰਡੀ ਵਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਪ੍ਰਬੰਧਕਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।