16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ’ਚ ਅਕਾਲੀ ਆਗੂਆਂ ਨੇ ਘਰ-ਘਰ ਕੀਤਾ ਪ੍ਰਚਾਰ

ਮੰਡੀ ਗੋਬਿੰਦਗੜ੍ਹ, 16 ਨਵੰਬਰ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਮੁੜ ਸੁਧਾਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਮੰਡੀ ਗੋਬਿੰਦਗੜ੍ਹ, 16 ਨਵੰਬਰ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਮੁੜ ਸੁਧਾਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ। ਇਸ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਵਾਰਡ ਨੰ.4, 5, 6 ਅਤੇ ਤ੍ਰਿਲੋਕਪੁਰੀ ਇਲਾਕੇ ਵਿਚ ਸੀਨੀਅਰ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪ੍ਰਚਾਰ ਕਰਦਿਆਂ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਪੰਜਾਬ ਬਚਾਓ ਮੁਹਿੰਮ ਦੇ ਫਾਰਮ ਭਰੇ ਗਏ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਅਕਾਲੀ ਆਗੂਆਂ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿਚ ਨਸ਼ਿਆਂ ਦਾ ਵਧਦਾ ਪ੍ਰਸਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ਹਿਰ ਵਿਚ ਲੁੱਟ-ਖੋਹ, ਔਰਤਾਂ ਦੀਆਂ ਕੰਨਾਂ ਦੀਆਂ ਵਾਲ਼ੀਆਂ ਖੋਹਣ, ਹਮਲਿਆਂ ਅਤੇ ਫਿਰੌਤੀਆਂ ਦੀਆਂ ਧਮਕੀਆਂ ਵਰਗੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ, ਉਦਯੋਗਿਕ ਖੇਤਰ ਵਿਚ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਲੋਕ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹੇ ਹਾਲਾਤਾਂ ਨੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਹੀਂ ਹੋਈਆਂ। ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਇਸ ਮੁਹਿੰਮ ਦੌਰਾਨ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੱਤਪਾਲ ਸਿੰਘ ਸੱਤਾ, ਬਹਾਦਰ ਸਿੰਘ ਹੈਬਤਪੁਰ, ਹਰਮੀਤ ਸਿੰਘ ਖ਼ਾਲਸਾ, ਸੀਨੀਅਰ ਆਗੂ ਗੁਰਸਹਿਬਾਜ ਸਿੰਘ ਭਾਂਬਰੀ, ਜਥੇਦਾਰ ਸੋਮਨਾਥ ਅਜਨਾਲੀ, ਜਥੇਦਾਰ ਬਲਜਿੰਦਰ ਸਿੰਘ ਭੰਗੂ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਡਿਪਟੀ, ਪ੍ਰਦੀਪ ਕੁਮਾਰ ਮਿੱਟੂ, ਸਹਿਜ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਨੋਨੀ, ਰਾਜੇਸ਼ ਕੁਮਾਰ ਸ਼ਾਹੀ, ਬਲਜੀਤ ਸਿੰਘ ਅੰਬੇਮਾਜਰਾ, ਹਰਦੀਪ ਸਿੰਘ ਗੋਰਾ ਅਜਨਾਲੀ, ਹਰਜੀਤ ਸਿੰਘ ਤ੍ਰਿਲੋਕਪੁਰੀ, ਪਰਗਟ ਸਿੰਘ, ਹਰਪ੍ਰੀਤ ਸਿੰਘ, ਧਰਮਿੰਦਰ ਸਿੰਘ, ਰਿਤਿਕ, ਜਸਵੰਤ, ਗਗਨਦੀਪ ਅਜਨਾਲੀ ਸਾਰੇ, ਧਰਮਪਾਲ ਸਿੰਘ ਗਰੇਵਾਲ, ਮਨਜਿੰਦਰ ਸਿੰਘ ਭੰਗੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਊਕਲੀਓਸਿਸ 2026 ਰਾਹੀਂ ਵਿਗਿਆਨਕ ਨਵੀਨਤਾ ਅਤੇ ਸਿਰਜਣਾਤਮਿਕਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਪੁਲਿਸ ਅੜਿੱਕੇ, ਮੁਕੱਦਮਾ ਦਰਜ
Ad Position 24