16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਿਊਕਲੀਓਸਿਸ 2026 ਰਾਹੀਂ ਵਿਗਿਆਨਕ ਨਵੀਨਤਾ ਅਤੇ ਸਿਰਜਣਾਤਮਿਕਤਾ ਦਾ ਪ੍ਰਗਟਾਵਾ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ‘ਨਿਊਕਲੀਓਸਿਸ 2026– ਜਿੱਥੇ ਵਿਗਿਆਨ ਅਤੇ ਸਿਰਜਣਾਤਮਿਕਤਾ ਦਾ ਸੁਮੇਲ ਹੁੰਦਾ ਹੈ’ ਵਿਸ਼ੇ ਅਧੀਨ ਇਕ ਰੋਜ਼ਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਭਾਸ਼ਣ, ਵਿਚਾਰ-ਚਰਚਾ ਅਤੇ ਵਿਦਿਆਰਥੀ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ‘ਨਿਊਕਲੀਓਸਿਸ 2026– ਜਿੱਥੇ ਵਿਗਿਆਨ ਅਤੇ ਸਿਰਜਣਾਤਮਿਕਤਾ ਦਾ ਸੁਮੇਲ ਹੁੰਦਾ ਹੈ’ ਵਿਸ਼ੇ ਅਧੀਨ ਇਕ ਰੋਜ਼ਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਭਾਸ਼ਣ, ਵਿਚਾਰ-ਚਰਚਾ ਅਤੇ ਵਿਦਿਆਰਥੀ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਡਾ. ਜਸਕੀਰਤ ਕੌਰ ਅਤੇ ਡਾ. ਜਗਪ੍ਰੀਤ ਸਿੰਘ ਵਲੋਂ ਸਵਾਗਤੀ ਸ਼ਬਦਾਂ ਨਾਲ ਕੀਤੀ ਗਈ। ਅਮਰੀਕਾ ਦੇ ਕੈਲੀਫੋਰਨੀਆ ਸਥਿਤ ਅਰਿਹੰਤਾ ਇੰਸਟੀਚਿਊਟ ਦੇ ਪ੍ਰੋਫ਼ੈਸਰ ਅਤੇ ਕੈਨੇਡਾ ਦੇ ਧੁਨੀ ਵਿਗਿਆਨ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਦਵਿੰਦਰ ਪਾਲ ਸਿੰਘ ਨੇ ‘ਰੇਡੀਏਸ਼ਨ ਭੌਤਿਕ ਵਿਗਿਆਨ ਤੋਂ ਟਿਕਾਊ ਵਿਸ਼ਵ ਤੱਕ’ ਵਿਸ਼ੇ ’ਤੇ ਭਾਸ਼ਣ ਦਿੰਦਿਆਂ ਵਿਗਿਆਨਕ ਖੋਜ, ਵਾਤਾਵਰਣਕ ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਉੱਘੇ ਵਿਦਵਾਨ ਅਤੇ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ (ਆਨਰੇਰੀ) ਡਾ. ਹਰਦੇਵ ਸਿੰਘ ਵਿਰਕ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਗਿਆਨਕ ਅਤੇ ਅੰਤਰ-ਅਨੁਸ਼ਾਸਨੀ ਵਿਸ਼ਿਆਂ ਬਾਰੇ ਵਿਚਾਰ-ਚਰਚਾ ਕੀਤੀ। ਆਈ.ਆਈ.ਟੀ. ਮੁੰਬਈ ਦੇ ਸਾਬਕਾ ਵਿਦਿਆਰਥੀ ਡਾ. ਸੁਨੀਲ ਭਾਟੀਆ ਨੇ ਆਪਣੇ ਖੋਜ ਅਤੇ ਅਕਾਦਮਿਕ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਸਮਾਪਤੀ ਸੈਸ਼ਨ ਵਿਚ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਰਹੇ। ਉਪ-ਕੁਲਪਤੀ ਨੇ ਵਿਭਾਗ ਨੂੰ ਸਫਲ ਸਮਾਗਮ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ, ਸਿਰਜਣਾਤਮਿਕਤਾ ਅਤੇ ਖੋਜ-ਮੁਖੀ ਸੋਚ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਕਰਵਾਏ ਗਏ ਵਿਗਿਆਨਕ ਰੰਗੋਲੀ ਮੁਕਾਬਲੇ ਵਿਚ ਵਿਪਨਦੀਪ ਕੌਰ, ਮਨਪ੍ਰੀਤ ਕੌਰ ਅਤੇ ਰਾਜਵੀਰ ਸਿੰਘ ਦੀ ਟੀਮ ਨੇ ਪਹਿਲਾ, ਜੈਸਮੀਨ ਕੌਰ, ਅਰਸ਼ਪ੍ਰੀਤ ਕੌਰ ਅਤੇ ਨਵਜੋਤ ਕੌਰ ਦੀ ਟੀਮ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ, ਹਰਦੀਪ ਕੌਰ ਤੇ ਅੰਜਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਗਿਆਨਕ ਮਾਡਲ ਪੇਸ਼ਕਾਰੀ ਵਿਚ ਬੇਅੰਤ ਕੌਰ ਅਤੇ ਅਰਸ਼ਪ੍ਰੀਤ ਕੌਰ ਦੀ ਟੀਮ ਨੇ ਪਹਿਲਾ, ਜਸ਼ਨਵੀਰ ਸਿੰਘ ਨੇ ਦੂਜਾ ਅਤੇ ਸੁਖਮਨਪ੍ਰੀਤ ਕੌਰ, ਗਗਨਦੀਪ ਕੌਰ, ਅਰਸ਼ਪ੍ਰੀਤ ਕੌਰ ਤੇ ਜਸਨੂਰ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਨਾਅਰਾ ਲੇਖਣ ਮੁਕਾਬਲੇ ਵਿਚ ਰਜਿੰਦਰ ਕੌਰ ਨੇ ਪਹਿਲਾ, ਜਸਨੂਰ ਕੌਰ ਨੇ ਦੂਜਾ ਅਤੇ ਗੁਰਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਦੋ ਪੁਸਤਕਾਂ ‘ਰੈਸ਼ਨੈਲਿਟੀ ਐਂਡ ਰੈਵਲੇਸ਼ਨ – ਏ ਸਿੱਖ ਪਰਸਪੈਕਟਿਵ ਆਨ ਸਾਇੰਸ-ਰਿਲੀਜਨ ਡਾਇਲਾਗ’ ਅਤੇ ‘ਇਟਰਨਲ ਵਿਜ਼ਡਮ, ਇਮਰਜਿੰਗ ਵਰਲਡਜ਼ – ਸਿੱਖ ਥਾਟ ਆਨ ਫੇਥ, ਫਰੀਡਮ, ਆਈਡੈਂਟਿਟੀ ਐਂਡ ਆਰਟੀਫਿਸ਼ਲ ਇੰਟੈਲੀਜੈਂਸ’ ਵੀ ਲੋਕ ਅਰਪਣ ਕੀਤੀਆਂ ਗਈਆਂ। ਜੇਤੂ ਵਿਦਿਆਰਥੀਆਂ ਨੂੰ ਉਪ-ਕੁਲਪਤੀ ਵੱਲੋਂ ਮੈਡਲ ਅਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੀ ਸਮਾਪਤੀ ਡਾ. ਸੁਖਦੀਪ ਸਿੰਘ ਵੱਲੋਂ ਧੰਨਵਾਦੀ ਮਤੇ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਬੀਬਾ ਬਾਦਲ ਦੀ ਹਲਕੇ ’ਚ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ-ਯੁਗਵਿੰਦਰ ਸਿੰਘ ਧਾਲੀਵਾਲ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ’ਚ ਅਕਾਲੀ ਆਗੂਆਂ ਨੇ ਘਰ-ਘਰ ਕੀਤਾ ਪ੍ਰਚਾਰ
Ad Position 24