16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬਾ ਬਾਦਲ ਦੀ ਹਲਕੇ ’ਚ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ-ਯੁਗਵਿੰਦਰ ਸਿੰਘ ਧਾਲੀਵਾਲ

ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਬਸੀ ਪਾਠਣਾਂ ’ਚ ਬੀਬੀ ਹਰਸਿਮਰਤ ਕੌਰ ਬਾਦਲ ਦੀ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਚ ਭਾਰੀ ਉਤਸ਼ਾਹ ਹੈ, ਅਤੇ ਪਾਰਟੀ ਦੇ ਸਾਰੇ ਆਗੂਆਂ ਨੇ ਇੱਕਮੁੱਠ ਹੋ ਕੇ ਮੀਟਿੰਗ ਨੂੰ ਸਫਲ ਬਣਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਹ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਪੁੱਤਰ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਬਸੀ ਪਾਠਣਾਂ ’ਚ ਬੀਬੀ ਹਰਸਿਮਰਤ ਕੌਰ ਬਾਦਲ ਦੀ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਚ ਭਾਰੀ ਉਤਸ਼ਾਹ ਹੈ, ਅਤੇ ਪਾਰਟੀ ਦੇ ਸਾਰੇ ਆਗੂਆਂ ਨੇ ਇੱਕਮੁੱਠ ਹੋ ਕੇ ਮੀਟਿੰਗ ਨੂੰ ਸਫਲ ਬਣਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਹ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਪੁੱਤਰ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਜਥੇਬੰਦਕ ਪੱਧਰ ’ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਦੀ ਹਲਕੇ ਵਿਚ ਹੋਣ ਵਾਲੀ ਮੀਟਿੰਗ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਵਿਚਾਰ ਸਾਂਝੇ ਕਰਨ ਅਤੇ ਹਲਕੇ ਨਾਲ ਜੁੜੇ ਮੁੱਦਿਆਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਦਾ ਮੌਕਾ ਮਿਲੇਗਾ । ਉਨ੍ਹਾਂ ਪਾਰਟੀ ਨਾਲ ਜੁੜੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਪਾਰਟੀ ਲਈ ਜਥੇਬੰਦਕ ਤਿਆਰੀਆਂ ਕਰਕੇ ਹਲਕੇ ਦੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇਣ ਵਾਲੀ ਕਾਰਜਸ਼ੈਲੀ ਰਾਹੀਂ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੈਂਚੂਰੀ ਪੈਲੇਸ ’ਚ ਹੋਣ ਵਾਲੀ ਮੀਟਿੰਗ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਰਾਜ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲੇ 18 ਨੂੰ ਸੂਬੇ ਦੇ ਵੱਖ-ਵੱਖ ਜ਼ਿ... ਅਗਲੀ ਖ਼ਬਰ ਨਿਊਕਲੀਓਸਿਸ 2026 ਰਾਹੀਂ ਵਿਗਿਆਨਕ ਨਵੀਨਤਾ ਅਤੇ ਸਿਰਜਣਾਤਮਿਕਤਾ ਦਾ ਪ੍ਰਗਟਾਵਾ
Ad Position 24