16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਿਸਾਨ ਉਤਪਾਦਕ ਸੰਸਥਾ ਨੇ ਪਿੰਡ ਕਲੌੜ ’ਚ ਸਰ੍ਹੋਂ ਦੇ ਖੇਤ ਦੀ ਪ੍ਰਦਰਸ਼ਨੀ ਲਗਾਈ ਤੇਲ ਬੀਜ ਮਿਸ਼ਨ ਤਹਿਤ ਕਿਸਾਨਾਂ ਨੂੰ ਸਰ੍ਹੋਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਆ, ਲਿਟਰੇਚਰ ਵੰਡਿਆ

ਬਸੀ ਪਠਾਣਾਂ, 16 ਨਵੰਬਰ (ਐਚ. ਐਸ ਗੌਤਮ, ਰਜਿੰਦਰ ਸ਼ਰਮਾ)-ਜ਼ਿਲ੍ਹੇ ਵਿਚ ਤੇਲ ਬੀਜ ਫ਼ਸਲਾਂ, ਖ਼ਾਸ ਕਰਕੇ ਸਰ੍ਹੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਸਰਕਾਰ ਵਲੋਂ ਚਲਾਏ ਜਾ ਰਹੇ ਤੇਲ ਬੀਜ ਮਿਸ਼ਨ ਤਹਿਤ ਬਲਾਕ ਬਸੀ ਪਠਾਣਾਂ ਦੇ ਪਿੰਡ ਕਲੌੜ ਵਿਖੇ ਕਿਸਾਨ ਉਤਪਾਦਕ ਸੰਸਥਾ ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਵਲੋਂ ਸਰ੍ਹੋਂ ਦੇ ਖੇਤ ਦੀ ਪ੍ਰਦਰਸ਼ਨੀ ਪਲਾਟ ਕਿਸਾਨ ਗੁਰਪ੍ਰੀਤ ਸਿੰਘ ਖੇੜੀ ਭਾਈ ਕੀ ਦੇ ਖੇਤ ਵਿਚ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 17-11-2026
ਬਸੀ ਪਠਾਣਾਂ, 16 ਨਵੰਬਰ (ਐਚ.ਐਸ ਗੌਤਮ, ਰਜਿੰਦਰ ਸ਼ਰਮਾ)-ਜ਼ਿਲ੍ਹੇ ਵਿਚ ਤੇਲ ਬੀਜ ਫ਼ਸਲਾਂ, ਖ਼ਾਸ ਕਰਕੇ ਸਰ੍ਹੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਸਰਕਾਰ ਵਲੋਂ ਚਲਾਏ ਜਾ ਰਹੇ ਤੇਲ ਬੀਜ ਮਿਸ਼ਨ ਤਹਿਤ ਬਲਾਕ ਬਸੀ ਪਠਾਣਾਂ ਦੇ ਪਿੰਡ ਕਲੌੜ ਵਿਖੇ ਕਿਸਾਨ ਉਤਪਾਦਕ ਸੰਸਥਾ ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਵਲੋਂ ਸਰ੍ਹੋਂ ਦੇ ਖੇਤ ਦੀ ਪ੍ਰਦਰਸ਼ਨੀ ਪਲਾਟ ਕਿਸਾਨ ਗੁਰਪ੍ਰੀਤ ਸਿੰਘ ਖੇੜੀ ਭਾਈ ਕੀ ਦੇ ਖੇਤ ਵਿਚ ਲਗਾਈ ਗਈ। ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਰਹਿਨੁਮਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਭਨੋਹੜ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਮਨਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ। ਸੰਸਥਾ ਦੇ ਡਾਇਰੈਕਟਰ ਕੇਹਰ ਸਿੰਘ ਕੰਗ ਅਤੇ ਭਗਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਸ ਮਿਸ਼ਨ ਦਾ ਮਕਸਦ ਦੇਸ਼ ਨੂੰ ਖਾਣ ਵਾਲੇ ਤੇਲਾਂ ਵਿਚ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਰ੍ਹੋਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਇਸ ਨਾਲ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵੀ ਸੁਧਰਦੀ ਹੈ। ਕਿਸਾਨਾਂ ਨੂੰ ਖੇਤ ਵਿਚ ਖੜ੍ਹੀ ਫ਼ਸਲ ਦਿਖਾਈ ਗਈ ਅਤੇ ਸਰ੍ਹੋਂ ਦੀ ਕਾਸ਼ਤ ਸੰਬੰਧੀ ਲਿਟਰੇਚਰ ਵੀ ਵੰਡਿਆ ਗਿਆ। ਇਸ ਮੌਕੇ ਲਛਮਣ ਦਾਸ ਕਲੌੜ, ਜਗੀਰ ਸਿੰਘ ਨੰਦਪੁਰ, ਗਿੱਲ ਬਡਵਾਲਾ ਸਮੇਤ ਇਲਾਕੇ ਦੇ ਹੋਰ ਕਿਸਾਨਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਰਾਮਦਾਸ ਨਗਰ ਸਰਹਿੰਦ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 75 ਵਿਅਕਤੀਆਂ ਨੇ ਕੀਤਾ ਖ਼ੂਨਦਾਨ
Ad Position 24