16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਇਕ ਰਾਏ ਨੇ ਰਾਮਦਾਸ ਨਗਰ ਸਰਹਿੰਦ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਅੱਜ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਾਰਡ ਨੰ.

Ad Position 21
No active advertisement
ਅਜੀਤ ਡੈਸਕ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਅੱਜ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਾਰਡ ਨੰ. 7 ਰਾਮਦਾਸ ਨਗਰ ਸਾਨੀਪੁਰ ਰੋਡ ਵਿਖੇ 12 ਲੱਖ ਰੁਪਏ ਦੀ ਲਾਗਤ ਦੇ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਕਾਰਜਾਂ ਦੇ ਪੂਰਾ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਜਿੱਥੇ ਆਂਗਣਵਾੜੀ ਕੇਂਦਰ ਮਿਲੇਗਾ, ਉੱਥੇ ਹੀ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਰਸਤਾ ਵੀ ਮਿਲੇਗਾ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਮਦਾਸ ਨਗਰ ਵਿਖੇ ਪਿਛਲੇ 15 ਸਾਲਾਂ ਤੋਂ ਇਕ ਆਂਗਣਵਾੜੀ ਕੇਂਦਰ ਖਸਤਾ ਹਾਲ ਦੇ ਵਿਚ ਪਿਆ ਸੀ, ਜਿਸ ਨੂੰ ਪਿਛਲੀਆਂ ਸਰਕਾਰਾਂ ਵਲੋਂ ਅਧੂਰਾ ਹੀ ਛੱਡਿਆ ਹੋਇਆ ਸੀ। ਰੰਗਲਾ ਪੰਜਾਬ ਸਕੀਮ ਦੇ ਤਹਿਤ ਇਸ ਨੂੰ 3.50 ਲੱਖ ਰੁਪਏ ਦੀ ਲਾਗਤ ਦੇ ਨਾਲ ਤਿਆਰ ਕੀਤਾ ਜਾ ਰਿਹਾ। ਇਸੇ ਤਰ੍ਹਾਂ ਵਾਰਡ ਸੱਤ ਦੇ ਰਾਮਦਾਸ ਨਗਰ ਵਿਖੇ ਹੀ ਇੱਕ ਕੱਚੇ ਰਸਤੇ ਨੂੰ ਇੰਟਰਲੋਕ ਟਾਈਲਾਂ ਦੇ ਨਾਲ 8.42 ਲੱਖ ਰੁਪਏ ਦੀ ਲਾਗਤ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮਦਾਸ ਨਗਰ ਨਿਵਾਸੀਆਂ ਨੇ ਕੁਝ ਹੋਰ ਕੱਚੇ ਰਸਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਹਨ ਜਿਨ੍ਹਾਂ ਨੂੰ ਵੀ ਜਲਦ ਹੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਇਨ੍ਹਾਂ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕ ਹੀ ਮਨੋਰਥ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਸਕੀਮ ਦੇ ਤਹਿਤ ਰੰਗਲਾ ਸੂਬਾ ਬਣਾਉਣਾ ਹੈ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਜਿੱਥੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦਾ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ, ਉੱਥੇ ਹੀ ਆਏ ਮਹਿਮਾਨਾਂ ਨੂੰ ਵੀ ਸਿਰੋਪਾਉ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਗੁਰਵਿੰਦਰ ਕੌਰ, ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਸਿੰਘ ਭੱਲ ਮਾਜਰਾ, ਬਲਦੇਵ ਸਿੰਘ ਭੱਲਮਾਜਰਾ, ਜਗਪਾਲ ਸਿੰਘ, ਗੁਰਵਿੰਦਰ ਸਿੰਘ ਬੀੜਮਾਨ, ਜਸਬੀਰ ਕੌਰ, ਬਲਜਿੰਦਰ ਕੌਰ, ਐਡ. ਸੁੱਖੀ, ਬਲਵਿੰਦਰ ਸਿੰਘ, ਕੌਂਸਲਰ ਬਲਜਿੰਦਰ ਸਿੰਘ ਗੋਲਾ, ਕੌਂਸਲਰ ਰਾਮਪਾਲ ਸਿੰਘ, ਦਵਿੰਦਰ ਸਿੰਘ, ਸਤਿੰਦਰ ਮਲਕਪੁਰ, ਮਾਨਵ ਟਿਵਾਣਾ, ਰਤਨ ਸਿੰਘ ਰਾਮਦਾਸ ਨਗਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਧਾਲੀਵਾਲ ਅਤੇ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ ਅਗਲੀ ਖ਼ਬਰ ਕਿਸਾਨ ਉਤਪਾਦਕ ਸੰਸਥਾ ਨੇ ਪਿੰਡ ਕਲੌੜ ’ਚ ਸਰ੍ਹੋਂ ਦੇ ਖੇਤ ਦੀ ਪ੍ਰਦਰਸ਼ਨੀ ਲਗਾਈ ਤੇਲ ਬੀਜ ਮਿਸ਼ਨ ਤਹਿਤ ਕਿਸਾਨਾਂ ਨੂੰ ਸਰ੍...
Ad Position 24