16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਲੋਹਾਰ ਮਾਜਰਾ ਵਿਖੇ ਮੈਡੀਕਲ ਕੈਂਪ ਲਗਾਇਆ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਦਿੱਤਾ ਸੰਦੇਸ਼

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰੰਘ ਸਾਹੀ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਅਤੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੌਟਸਪੌਟ ਪਿੰਡ ਲੋਹਾਰਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰੰਘ ਸਾਹੀ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਅਤੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੌਟਸਪੌਟ ਪਿੰਡ ਲੋਹਾਰਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵਲੋਂ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤ ਪ੍ਰਤੀ ਸੁਚੇਤ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਮਾਜਿਕ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਲੋਂ ਵਿੱਦਿਅਕ ਅਦਾਰਿਆਂ ਦੇ 100 ਮੀਟਰ ਦੇ ਦਾਇਰੇ ਅੰਦਰ ਆਉਂਦੀਆਂ ਦੁਕਾਨਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਤੰਬਾਕੂ ਉਤਪਾਦਾਂ ਦੀ ਵਿੱਕਰੀ ਸਬੰਧੀ ਕੋਟਪਾ ਐਕਟ-2003 ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾਕਟਰ ਧਰਮਿੰਦਰ ਸਿੰਘ, ਹਰਜੋਤ ਕੌਰ ਏ.ਐੱਨ.ਐੱਮ., ਪ੍ਰਿਤਪਾਲ ਸਿੰਘ ਹੈਲਥ ਸੁਪਰਵਾਈਜ਼ਰ, ਸੁਰਿੰਦਰ ਸਿੰਘ ਬੀ.ਈ.ਈ., ਜਸਪਾਲ ਕੌਰ ਆਸ਼ਾ, ਜਸਵੀਰ ਕੌਰ ਆਸ਼ਾ, ਜਸਵਿੰਦਰ ਕੌਰ ਆਸ਼ਾ ਸੁਪਰਵਾਈਜ਼ਰ ਸਮੇਤ ਪਿੰਡ ਦੇ ਸਥਾਨਕ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਵਫ਼ਦ ਨੇ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
Ad Position 24