16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਸਮਾਗਮ ’ਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤੀ ਸ਼ਿਰਕਤ

ਅਮਲੋਹ, 16 ਨਵੰਬਰ (ਕੇਵਲ ਸਿੰਘ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਅਮਲੋਹ ਵਿਖੇ ਕਰਵਾਏ ਗਏ ਸਮਾਗਮ ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਭਾਈਚਾਰੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਛੱਠ ਪੂਜਾ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ, ਸ਼ਰਧਾ ਅਤੇ ਏਕਤਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 17-11-2026
ਅਮਲੋਹ, 16 ਨਵੰਬਰ (ਕੇਵਲ ਸਿੰਘ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਅਮਲੋਹ ਵਿਖੇ ਕਰਵਾਏ ਗਏ ਸਮਾਗਮ ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਭਾਈਚਾਰੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਛੱਠ ਪੂਜਾ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ, ਸ਼ਰਧਾ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ਼ਰਧਾਲੂਆਂ ਨੇ ਰਵਾਇਤੀ ਰੀਤੀ-ਰਿਵਾਜਾਂ ਅਨੁਸਾਰ ਛੱਠ ਮਈਆ ਦੀ ਪੂਜਾ-ਅਰਚਨਾ ਕੀਤੀ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ। ਸਮਾਗਮ ਦੌਰਾਨ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮਹਿੰਦਰ ਪਜਨੀ, ਕੌਂਸਲਰ ਪੂਨਮ ਜਿੰਦਲ, ਰੂਪ ਸਿੰਘ, ਪੰਮੀ ਜਿੰਦਲ, ਹੈਪੀ ਸੂਦ , ਰਾਕੇਸ਼ ਕੁਮਾਰ ਗੋਗੀ, ਸ਼ਸ਼ੀ ਸ਼ਰਮਾ, ਬਲਜਿੰਦਰ ਘੁੱਕਰੀ, ਵਿਜੈ ਕੁਮਾਰ, ਸ਼ਿਵ ਕੁਮਾਰ ਗਰਗ, ਹਰੀਨਾਥ, ਦੀਪਕ ਸ਼ਰਮਾ, ਪੰਕਜ ਕੁਮਾਰ, ਸ਼ਸ਼ੀਕਾਂਤ ਸਿੰਘ, ਦਲਜੋਤ ਔਜਲਾ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ’ਚ ਦਰਦਨਾਕ ਸੜਕ ਹਾਦਸਾ-ਐਕਟਿਵਾ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਅਗਲੀ ਖ਼ਬਰ ਪੰਜਾਬ ’ਚ ਮੁੜ ਸੱਤਾ ਹਾਸਿਲ ਕਰਨ ਦਾ ‘ਆਪ’ ਦਾ ਸੁਪਨਾ ਰਹੇਗਾ ਅਧੂਰਾ-ਕੈਪਟਨ ਜਸਵੰਤ ਬਾਜਵਾ
Ad Position 24