16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ ਹਰਸ਼ ਸਦਾਵਰਤੀ ਨੇ ਵਿਦਿਆਰਥਣ ਨੂੰ ਦਿੱਤੀ ਵਧਾਈ

ਅਮਲੋਹ, 16 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ (ਡੀ. ਬੀ.

Ad Position 21
No active advertisement
ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨਾਲ ਡਾ. ਦੀਆ ਵੀਰ ਕੌਰ ਥਿੰਦ ਕੇਕ ਕੱਟ ਕੇ ਖ਼ੁਸ਼ੀ ਮਨਾਉਂਦੀ ਹੋਈ। ਅਜੀਤ ਤਸਵੀਰ 17-11-2026
ਅਮਲੋਹ, 16 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਅਧੀਨ ਕਾਰਜਸ਼ੀਲ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਇੱਕ ਹੋਰ ਵਿੱਦਿਅਕ ਮੀਲ ਪੱਥਰ ਸਥਾਪਤ ਕੀਤਾ ਹੈ। ਕਾਲਜ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਡਾ. ਦੀਆ ਵੀਰ ਕੌਰ ਥਿੰਦ ਨੇ ਐਮ.ਡੀ.ਐਸ ਪਹਿਲੇ ਸਾਲ ਦੀਆਂ ਪ੍ਰੀਖਿਆਵਾਂ ਵਿਚ ਯੂਨੀਵਰਸਿਟੀ ਭਰ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਡਾ. ਦੀਆ ਨੇ ਇਹ ਮਾਣਮੱਤੀ ਪ੍ਰਾਪਤੀ ਕਨਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੋਂਟਿਕਸ ਵਿਭਾਗ ਦੀ ਵਿਦਿਆਰਥਣ ਵਜੋਂ ਵਿਭਾਗ ਦੇ ਮੁਖੀ ਅਤੇ ਖੋਜ ਕਾਰਜਾਂ ਦੇ ਡੀਨ ਪ੍ਰੋ. (ਡਾ.) ਹਰਪ੍ਰੀਤ ਸਿੰਘ ਦੀ ਮਾਹਿਰ ਅਗਵਾਈ ਅਤੇ ਸੁਚੱਜੇ ਮਾਰਗ ਦਰਸ਼ਨ ਹੇਠ ਹਾਸਲ ਕੀਤੀ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਨ, ਵਿੱਦਿਅਕ ਯੋਗਤਾ ਅਤੇ ਮਿਆਰੀ ਦੰਦ ਚਿਕਿਤਸਾ ਸਿੱਖਿਆ ਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਸੰਸਥਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦੀ ਹੈ। ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ ਹਰਸ਼ ਸਦਾਵਰਤੀ ਨੇ ਡਾ. ਦੀਆ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿੱਦਿਅਕ ਉੱਤਮਤਾ, ਮਿਆਰੀ ਸਿੱਖਿਆ ਅਤੇ ਖੋਜ ਕਾਰਜ ਯੂਨੀਵਰਸਿਟੀ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਡੀ.ਬੀ.ਯੂ. ਵਿਦਿਆਰਥੀਆਂ ਨੂੰ ਅਜਿਹਾ ਸੁਖਾਵਾਂ ਅਤੇ ਗਿਆਨ ਭਰਪੂਰ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਉਨ੍ਹਾਂ ਨੂੰ ਬਿਹਤਰ ਕਾਰਗੁਜ਼ਾਰੀ ਦਿਖਾਉਣ ਅਤੇ ਨਵੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਾ ਹੈ। ਇਸ ਪ੍ਰਾਪਤੀ ਨੂੰ ਹੋਰ ਵੀ ਵਿਸ਼ੇਸ਼ ਬਣਾਉਣ ਵਾਲੀ ਗੱਲ ਇਹ ਹੈ ਕਿ ਡਾ. ਦੀਆ ਦੇ ਪਰਿਵਾਰ ਦਾ ਦੇਸ਼ ਭਗਤ ਡੈਂਟਲ ਕਾਲਜ ਨਾਲ ਲੰਮੇ ਸਮੇਂ ਤੋਂ ਗੂੜ੍ਹਾ ਸਬੰਧ ਰਿਹਾ ਹੈ। ਉਨ੍ਹਾਂ ਦੀ ਵੱਡੀ ਭੈਣ ਡਾ. ਬਿਰਸੁਖਮਨ ਕੌਰ ਥਿੰਦ ਵੀ ਇਸੇ ਸੰਸਥਾ ਦੀ ਪੁਰਾਣੀ ਵਿਦਿਆਰਥਣ ਹੈ, ਜਿਸ ਨੇ ਪੀਰੀਓਡੌਂਟਿਕਸ ਵਿਚ ਐਮ.ਡੀ.ਐਸ ਦੀ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਦੀ ਮਾਤਾ ਡਾ. ਗੁਰਿੰਦਰ ਕੌਰ ਥਿੰਦ ਨੇ ਵੀ 56 ਸਾਲ ਦੀ ਉਮਰ ਵਿਚ ਇਸੇ ਕਾਲਜ ਤੋਂ ਪ੍ਰੋਸਥੋਡੌਂਟਿਕਸ ਵਿਚ ਐਮ.ਡੀ.ਐਸ ਦੀ ਪੜ੍ਹਾਈ ਪੂਰੀ ਕੀਤੀ ਸੀ। ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਇਸ ਸੰਸਥਾ ਨਾਲ ਜੁੜੀ ਵਿੱਦਿਅਕ ਯਾਤਰਾ ਇਸ ਦੇ ਵਿੱਦਿਅਕ ਮਿਆਰ, ਸਿੱਖਿਆ ਦੇ ਮਾਹੌਲ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਉਨ੍ਹਾਂ ਦੇ ਅਟੁੱਟ ਭਰੋਸੇ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੀ ਯੂਨੀਵਰਸਿਟੀ ਪਰਿਵਾਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਜਾਇਬ ਜਖਵਾਲੀ ਨੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਤੇ ਸੂਬਾਈ ਪ੍ਰਧਾਨ ਦਾ ਕੀਤਾ ਸਵਾਗਤ ਕਿਸਾਨੀ ਮੁੱਦਿਆਂ ਦੇ ਹੱਲ ਲਈ ਭਾ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਤੇ ਖ਼ੂਨਦਾਨ ਕੈਂਪ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ...
Ad Position 24