17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਨਾਲ ਤੰਬਾਕੂ ਪਦਾਰਥ ਨਾ ਵੇਚੇ ਜਾਣ-ਡਾ. ਬੇਦੀ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ, ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ, ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ, ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ, ਮਲਟੀ ਪਰਪਜ਼ ਹੈਲਥ ਵਰਕਰ ਜਗਰੂਪ ਸਿੰਘ ਅਤੇ ਪਾਰਸ ਸ਼ਾਮਿਲ ਸਨ, ਵਲੋਂ ਸਰਹਿੰਦ ਵਿਚ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਗਰਿਟ ਐਂਡ ਅਦਰ ਤੰਬਾਕੂ ਪ੍ਰੋਡਕਟਸ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 11 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਤੰਬਾਕੂ ਸੇਵਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਭਵਿੱਖ ਵਿਚ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ, ਸਿਗਰਟ ਅਤੇ ਤੰਬਾਕੂ ਦੀਆਂ ਡੱਬੀਆਂ ਤੇ 80 ਫ਼ੀਸਦੀ ਦੇ ਹਿੱਸੇ ਤੇ ਪਿਕਚੋਰੀਅਲ ਵਾਰਨਿੰਗ ਤੋਂ ਬਿਨਾਂ ਵੇਚਣ, ਇਲੈਕਟਰੋਨਿਕ ਸਿਗਰਟ ਅਤੇ ਹੋਰ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ, ਤੰਬਾਕੂ ਪਦਾਰਥਾਂ ਨੂੰ ਪ੍ਰਦਰਸ਼ਿਤ ਕਰਨ, ਆਦਿ ਦੀ ਮਨਾਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਗੋਪਾਸ਼ਟਮੀ ਮੌਕੇ ਕਰਵਾਇਆ ਹਵਨ-ਯੱਗ ਅਗਲੀ ਖ਼ਬਰ ਦਹਾਕਿਆਂ ਦੀ ਸਮਾਜ ਸੇਵਾ ਨੂੰ ਮਿਲਿਆ ਮਾਣ, ਉੱਘੇ ਸਮਾਜ ਸੇਵਕ ਰਾਜ ਗੋਇਲ ‘ਮਹਾਰਾਜਾ ਅਗਰਸੇਨ ਰਤਨ’ ਪੁਰਸਕਾਰ ਨਾਲ ਸਨਮਾਨਿਤ
Ad Position 24