17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਪੁਲਿਸ ਵਲੋਂ ਮਾਧੋਪੁਰ ਚੌਕ ਨੇੜੇ ਹਾਈਟੈੱਕ ਨਾਕਾ ਲਗਾ ਕੇ ਵਾਹਨਾਂ ਦੀ ਕੀਤੀ ਗਈ ਵਿਸ਼ੇਸ਼ ਚੈਕਿੰਗ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਮਾਧੋਪੁਰ ਚੌਂਕ ਨੇੜੇ ਹਾਈਟੈੱਕ ਨਾਕਾਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਹਾਈਵੇਅ ਤੋਂ ਲੰਘਣ ਵਾਲੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਡੀ.ਐਸ.ਪੀ. ਕੁਲਬੀਰ ਸਿੰਘ, ਪੁਲਿਸ ਵਲੋਂ ਮਾਧੋਪੁਰ ਨਜ਼ਦੀਕ ਲਗਾਏ ਗਏ, ਵਿਸ਼ੇਸ਼ ਨਾਕੇ ਦੌਰਾਨ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਮਾਧੋਪੁਰ ਚੌਂਕ ਨੇੜੇ ਹਾਈਟੈੱਕ ਨਾਕਾਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਹਾਈਵੇਅ ਤੋਂ ਲੰਘਣ ਵਾਲੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਵਲੋਂ ਕੁੱਲ 600 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 200 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ 15 ਮੋਟਰਸਾਈਕਲਾਂ ਨੂੰ ਬੰਦ ਕੀਤਾ ਗਿਆ, ਜਦਕਿ ਸ਼ੱਕ ਦੇ ਆਧਾਰ ’ਤੇ 8 ਵਿਅਕਤੀਆਂ ਨੂੰ ਰਾਊਂਡ ਅਪ ਕਰਕੇ ਪੁੱਛਗਿੱਛ ਕੀਤੀ ਗਈ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਨਦੇਹੀ ਅਤੇ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸੇ ਮਕਸਦ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਧੋਪੁਰ ਚੌਂਕ ਨੇੜੇ ਲਗਾਏ ਗਏ ਹਾਈਟੈੱਕ ਨਾਕੇ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਹੋਰ ਜ਼ਰੂਰੀ ਪਹਿਲੂਆਂ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਦਾ ਮੁੱਖ ਉਦੇਸ਼ ਜਿੱਥੇ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਹੈ, ਉੱਥੇ ਹੀ ਆਮ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਜਲਦ ਹੀ ਵੱਡੇ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਇੱਕ ਪੱਕਾ ਹਾਈਟੈੱਕ ਨਾਕਾ ਸਥਾਪਤ ਕੀਤਾ ਜਾਵੇਗਾ। ਇਸ ਰਾਹੀਂ ਹਾਈਵੇਅ ਤੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਚੁੰਨੀ-ਬਡਾਲੀ ਰੋਡ ’ਤੇ ਵੀ ਪੁਲਿਸ ਵਲੋਂ ਪੱਕਾ ਨਾਕਾ ਸਥਾਪਤ ਕੀਤਾ ਗਿਆ ਹੈ। ਇਹ ਸੜਕ ਚੰਡੀਗੜ੍ਹ ਅਤੇ ਮੋਹਾਲੀ ਨਾਲ ਸੰਪਰਕ ਦਾ ਅਹਿਮ ਮਾਰਗ ਹੈ। ਇਸ ਸੜਕ ’ਤੇ ਲਗਾਏ ਗਏ ਪੱਕੇ ਨਾਕੇ ਰਾਹੀਂ ਵੀ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।­
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ-ਰਾਜੂ ਖੰਨਾ ਅਗਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਨਾਦਰਸ਼ਾਹੀ ਫ਼ਰਮਾਨ ਵਾਪਸ ਲਵੇ-ਬੀ.ਕੇ.ਯੂ ਏਕਤਾ ਸਿੱਧੂਪੁਰ
Ad Position 24