18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੋਪ ਅਸ਼ਟਮੀ ਮੌਕੇ ਵਿਧਾਇਕ ਰਾਏ ਨੇ ਵੱਖ-ਵੱਖ ਗਊਸ਼ਾਲਾਵਾਂ ਵਿਖੇ ਲਗਵਾਈ ਹਾਜ਼ਰੀ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਗੋਪ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨੇ ਗਊਆਂ ਨੂੰ ਚਾਰਾ ਪਾਇਆ ਅਤੇ ਗਊ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਗੋਪ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨੇ ਗਊਆਂ ਨੂੰ ਚਾਰਾ ਪਾਇਆ ਅਤੇ ਗਊ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਗੋਪ ਅਸ਼ਟਮੀ ਦਾ ਤਿਉਹਾਰ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਤਿਉਹਾਰ ਸਾਨੂੰ ਗਊਆਂ ਦੀ ਸੇਵਾ, ਸੰਭਾਲ ਅਤੇ ਜੀਵ-ਜੰਤੂਆਂ ਪ੍ਰਤੀ ਦਇਆ ਤੇ ਪਿਆਰ ਦੀ ਭਾਵਨਾ ਰੱਖਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਸਿਰਫ਼ ਧਾਰਮਿਕ ਆਸਥਾ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਊਆਂ ਦੀ ਸਾਂਭ-ਸੰਭਾਲ ਲਈ ਅੱਗੇ ਆਉਣ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਹਰ ਸੰਭਵ ਸਹਿਯੋਗ ਦੇਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗਊ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਬਲਜਿੰਦਰ ਸਿੰਘ, ਕੌਂਸਲਰ ਜਤਿੰਦਰ ਕੌਰ ਬਾਤੀਸ਼, ਕੌਂਸਲਰ ਐਡਵੋਕੇਟ ਹਰਕਮਲ ਸਿੰਘ, ਸਤਿੰਦਰ ਮਲਕਪੁਰ ਦੀਪਕ ਬਾਤਿਸ਼ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ ਅਗਲੀ ਖ਼ਬਰ ਹਲਕਾ ਅਮਲੋਹ ਦੇ ਲੋਕਾਂ ਦਾ ਨਸ਼ੇੜੀਆਂ ਨੇ ਜਿਊਣਾ ਕੀਤਾ ਦੁੱਭਰ, ਨਸ਼ੇ ਨੇ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੀ ਨੀਂਦ ਸੁਆਏ-ਰਾਜ...
Ad Position 24