ਸਰਕਾਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ.
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਸਾਲ 2025-26 ਸਾਲਾਨਾ ਇਮਤਿਹਾਨ ਵਿਚ ਪਹਿਲੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਜਨ ਸੇਵਾ ਸੰਮਤੀ ਵਲੋਂ ਇਨਾਮ ਵੰਡੇ ਗਏ। ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ ਵੱਲੋਂ ਸਾਲਾਨਾ ਰਿਪੋਰਟ ਵੀ ਪੜ੍ਹੀ ਗਈ। ਇਸ ਮੌਕੇ ਹਰਿੰਦਰ ਸਿੰਘ ਪ੍ਰਧਾਨ ਜਨ ਸੇਵਾ ਸੰਮਤੀ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਨੀਲ ਪਾਲ ਸਿੰਘ, ਬਲਵੀਰ ਸਿੰਘ, ਰੁਪਿੰਦਰ ਕੌਰ, ਰਾਜਵੀਰ ਕੌਰ, ਹਰਦੀਪ ਸਿੰਘ ਮੈਂਬਰਾਨ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।