17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰ ਗੰਨੇ ਦੇ ਭਾਅ ਦਾ ਐਲਾਨ ਕਰੇ ਤੇ ਖੰਡ ਮਿੱਲਾਂ ਚਲਾਉਣ ਲਈ ਸਮਾਂ ਵੀ ਨਿਸਚਿਤ ਕਰੇ-ਹਰਦੇਵ ਸਿੰਘ ਪਮੋਰ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਆਉਣ ਵਾਲੇ ਦੋ-ਤਿੰਨ ਦਿਨਾਂ ਦੇ ਅੰਦਰ ਸਰਕਾਰ ਨੇ ਗੰਨੇ ਦੇ ਭਾਅ ਦਾ ਐਲਾਨ ਕਰਨ ਅਤੇ ਖੰਡ ਮਿੱਲਾਂ ਚਲਾਉਣ ਲਈ ਸਮਾਂ ਨਿਸ਼ਚਿਤ ਨਾ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਬਿਲਕੁਲ ਸਿਰ ’ਤੇ ਆ ਚੁੱਕਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੀ ਅਜੇ ਤੱਕ ਨੀਂਦ ਨਹੀਂ ਖੁੱਲ੍ਹੀ ਅਤੇ ਨਾ ਹੀ ਖੰਡ ਮਿੱਲਾਂ ਚਲਾਉਣ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਆਉਣ ਵਾਲੇ ਦੋ-ਤਿੰਨ ਦਿਨਾਂ ਦੇ ਅੰਦਰ ਸਰਕਾਰ ਨੇ ਗੰਨੇ ਦੇ ਭਾਅ ਦਾ ਐਲਾਨ ਕਰਨ ਅਤੇ ਖੰਡ ਮਿੱਲਾਂ ਚਲਾਉਣ ਲਈ ਸਮਾਂ ਨਿਸ਼ਚਿਤ ਨਾ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਬਿਲਕੁਲ ਸਿਰ ’ਤੇ ਆ ਚੁੱਕਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੀ ਅਜੇ ਤੱਕ ਨੀਂਦ ਨਹੀਂ ਖੁੱਲ੍ਹੀ ਅਤੇ ਨਾ ਹੀ ਖੰਡ ਮਿੱਲਾਂ ਚਲਾਉਣ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਖੰਡ ਮਿੱਲਾਂ ਸਮੇਂ ਸਿਰ ਨਾ ਚਲਾਈਆਂ ਗਈਆਂ ਤਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਛੱਡ ਕੇ ਮੱਕੀ ਦੀ ਫ਼ਸਲ ਬੀਜਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਗਰਮੀਆਂ ਦੀ ਮੱਕੀ ਨੂੰ ਹਰੇਕ ਹਫ਼ਤੇ ਪਾਣੀ ਦੀ ਲੋੜ ਪੈਂਦੀ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦੇ ਡਿਗ ਰਹੇ ਪੱਧਰ ਲਈ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਵੀ ਜ਼ਿੰਮੇਵਾਰ ਹਨ, ਪਰ ਇਸ ਦੇ ਬਾਵਜੂਦ ਪਾਣੀ ਦੀ ਬਰਬਾਦੀ ਦਾ ਸਾਰਾ ਦੋਸ਼ ਕਿਸਾਨਾਂ ਦੇ ਸਿਰ ਮੜ੍ਹ ਦਿੱਤਾ ਜਾਂਦਾ ਹੈ। ਹਰਦੇਵ ਸਿੰਘ ਪਮੋਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੰਨੇ ਦਾ ਲਾਹੇਵੰਦ ਭਾਅ ਐਲਾਨਿਆ ਜਾਵੇ ਅਤੇ ਸਾਰੀਆਂ ਖੰਡ ਮਿੱਲਾਂ ਚਲਾਉਣ ਦੀ ਤਰੀਕ ਨਿਸ਼ਚਿਤ ਕੀਤੀ ਜਾਵੇ, ਨਹੀਂ ਤਾਂ ਕਿਸਾਨ ਜਥੇਬੰਦੀਆਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਲਈ 19 ਤੋਂ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਅਗਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੇ ਪੋਲਟਰੀ ਫਾਰਮਾਂ ਖ਼ਿਲਾਫ਼ ਐਕਸ਼ਨ ਮੋਡ ’ਚ ਮਾਰਕੀਟ ਕਮੇਟੀ
Ad Position 24