20 ਤੇ 21 ਨਵੰਬਰ ਨੂੰ ਵਿਸ਼ਵ ਯੂਨੀਵਰਸਿਟੀ ਵਿਖੇ ਹੋਵੇਗੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕਸ ਮੀਟ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਵੈਟਰਨ ਅਥਲੈਟਿਕਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ 20 ਅਤੇ 21 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਐਥਲੈਟਿਕ ਮੀਟ ਦੇ ਸੁਚੱਜੇ ਪ੍ਰਬੰਧਾਂ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਵੈਟਰਨ ਅਥਲੈਟਿਕਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ 20 ਅਤੇ 21 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਐਥਲੈਟਿਕ ਮੀਟ ਦੇ ਸੁਚੱਜੇ ਪ੍ਰਬੰਧਾਂ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਸ ਮੌਕੇ ਵੈਟਰਨ ਅਥਲੈਟਿਕਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕਾਹਲੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਗਿੱਧਾ, ਭੰਗੜਾ ਤੋਂ ਇਲਾਵਾ ਅਥਲੈਟਿਕ ਮੀਟ ਦੇ ਆਯੋਜਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਦੇ ਨਾਲ ਹੀ ਯੂਨੀਵਰਸਿਟੀ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਵੀ ਪੂਰਨ ਸਹਿਯੋਗ ਦੇਣ ਦੀ ਗੱਲ ਕਹੀ ਗਈ। ਮੀਟਿੰਗ ਵਿਚ ਐਥਲੈਟਿਕ ਮੀਟ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਐਥਲੈਟਿਕ ਮੀਟ ਰਾਹੀਂ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿਚ ਉਤਸ਼ਾਹ ਵਧਾਉਣ ਵਿਚ ਵੀ ਮਦਦ ਮਿਲੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਬੈਂਸ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗ ਮੁਖੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਸਿੰਕਦਰ ਸਿੰਘ ਵੀ ਹਾਜ਼ਰ ਸਨ।