ਜੀ.ਪੀ.ਸੀ. ਵਿਚ ਕੌਮੀ ਪ੍ਰੈੱਸ ਦਿਵਸ ਮਨਾਇਆ
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀਆਂ ਨੇ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਯੋਗ ਅਗਵਾਈ ਹੇਠ ਵੱਡੇ ਉਤਸ਼ਾਹ ਨਾਲ ਕੌਮੀ ਪ੍ਰੈੱਸ ਦਿਵਸ ਮਨਾਇਆ।
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀਆਂ ਨੇ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਯੋਗ ਅਗਵਾਈ ਹੇਠ ਵੱਡੇ ਉਤਸ਼ਾਹ ਨਾਲ ਕੌਮੀ ਪ੍ਰੈੱਸ ਦਿਵਸ ਮਨਾਇਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਭਾਰਤ ਭੂਸ਼ਣ ਨੇ ਕਿਹਾ ਕਿ ਕੌਮੀ ਪ੍ਰੈੱਸ ਦਿਵਸ ਹਰ ਸਾਲ 16 ਨਵੰਬਰ ਨੂੰ ਪੂਰੇ ਦੇਸ਼ ਵਿਚ ਭਾਰਤੀ ਪ੍ਰੈੱਸ ਕੌਂਸਲ ਦੀ ਸਥਾਪਨਾ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਵਿਚ ਇੱਕ ਸੁਤੰਤਰ ਅਤੇ ਜ਼ਿੰਮੇਵਾਰ ਪ੍ਰੈੱਸ ਦੀ ਹੋਂਦ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ। ਉਨ੍ਹਾਂ ਨੇ ਉੱਭਰ ਰਹੇ ਪੱਤਰਕਾਰਾਂ ਨੂੰ ਪੱਤਰਕਾਰੀ ਦੀ ਨੈਤਿਕਤਾ ਦੀ ਪਾਲਣਾ ਕਰਨ ਅਤੇ ਭਾਰਤ ਵਿਚ ਪ੍ਰੈੱਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਇਸ ਪ੍ਰੋਗਰਾਮ ਦੇ ਆਯੋਜਨ ਲਈ ਪ੍ਰੋ. ਭਾਰਤ ਭੂਸ਼ਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਵਿਚ 40 ਵਿਦਿਆਰਥੀਆਂ ਨੇ ਭਾਗ ਲਿਆ।