30 ਨਵੰਬਰ ਤੱਕ ਜ਼ਿਲ੍ਹਾ ਵਾਸੀ ਆਨਲਾਈਨ ਪੋਰਟਲ ਰਾਹੀਂ ਖ਼ੁਦ ਦਰਜ ਕਰ ਸਕਦੇ ਹਨ ਆਪਣੇ ਵੇਰਵੇ-ਡਾ. ਸੋਨਾ ਥਿੰਦ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਡਿਜੀਟਲ ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੀ ਸਵੈ-ਜਨਗਣਨਾ ਕਰਕੇ ਇਸ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਨਿਭਾਈ। ਡੀ.ਸੀ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਈ ਸਵੈ ਗਣਨਾ ਦੀ ਪ੍ਰਕਿਰਿਆ 30 ਨਵੰਬਰ ਤੱਕ ਚੱਲੇਗੀ। ਇਸ ਦੌਰਾਨ ਲੋਕ ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਦਰਜ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਸਵੈ-ਗਣਨਾ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਗਣਨਾ ਕਰਨਗੇ। ਇਸ ਦੌਰਾਨ ਉਹ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਤੋਂ ਸਵੈ-ਗਣਨਾ ਦੀ ਆਈ.ਡੀ.ਲੈ ਕੇ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਤਾਂ ਘਰ-ਘਰ ਗਿਣਤੀ ਦੌਰਾਨ ਵੀ ਮੁਹੱਈਆ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰਸ਼ਨਾਵਲੀ ਭਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਲਈ ਨਾਗਰਿਕ ਜਨਗਣਨਾ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸਬੰਧਿਤ ਸਹੀ ਵੇਰਵੇ ਪਹਿਲਾਂ ਹੀ ਆਨਲਾਈਨ ਦਰਜ ਕਰਵਾਉਣ ਨਾਲ ਖੇਤਰੀ ਗਣਨਾਕਾਰਾਂ ਦੇ ਕੰਮ ਦਾ ਬੋਝ ਘਟੇਗਾ ਅਤੇ ਲੋਕਾਂ ਦੇ ਸਮੇਂ ਦੀ ਬੱਚਤ ਵੀ ਹੋਵੇਗ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੈ ਸਿੰਘ (ਜ), ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ.ਖਮਾਣੋਂ ਅਭੀਮਨਿਊ ਮਲਿਕ, ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ, ਵਾਈਸ ਪ੍ਰਧਾਨ ਵਿਨੀਤ ਬਿੱਟੂ, ਸੁਨੀਤਾ ਰਾਣੀ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।