17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ

ਅਮਲੋਹ, 17 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਅਲਾਇਡ ਐਂਡ ਹੈਲਥ ਕੇਅਰ ਸਾਇੰਸਿਜ਼ ਵਲੋਂ ਵਿਸ਼ਵ ਰੇਡੀਓਗ੍ਰਾਫੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ‘ਮਰੀਜ਼ਾਂ ਦੀ ਦੇਖਭਾਲ, ਸੁਰੱਖਿਆ ਅਤੇ ਅਤਿ-ਆਧੁਨਿਕ ਇਮੇਜਿੰਗ ਵਿੱਚ ਰੇਡੀਓਗ੍ਰਾਫਰਾਂ ਦੀ ਭੂਮਿਕਾ ਦਾ ਸਨਮਾਨ’ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਅਮਲੋਹ, 17 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਅਲਾਇਡ ਐਂਡ ਹੈਲਥ ਕੇਅਰ ਸਾਇੰਸਿਜ਼ ਵਲੋਂ ਵਿਸ਼ਵ ਰੇਡੀਓਗ੍ਰਾਫੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ‘ਮਰੀਜ਼ਾਂ ਦੀ ਦੇਖਭਾਲ, ਸੁਰੱਖਿਆ ਅਤੇ ਅਤਿ-ਆਧੁਨਿਕ ਇਮੇਜਿੰਗ ਵਿੱਚ ਰੇਡੀਓਗ੍ਰਾਫਰਾਂ ਦੀ ਭੂਮਿਕਾ ਦਾ ਸਨਮਾਨ’ ਰੱਖਿਆ ਗਿਆ। ਇਸ ਸਮਾਗਮ ਵਿਚ ਦੇਸ਼ ਭਰ ਤੋਂ ਪ੍ਰਸਿੱਧ ਰੇਡੀਓਲੋਜੀ ਮਾਹਿਰਾਂ, ਅਕਾਦਮਿਕ ਵਿਦਵਾਨਾਂ ਅਤੇ ਸਿਹਤ ਖੇਤਰ ਦੇ ਪੇਸ਼ੇਵਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਬਾਰਕ, ਮੁੰਬਈ ਤੋਂ ਡਾ. ਸੁਰਿਤਾ ਕੰਥਾਰੀਆ ਅਤੇ ਯੂ.ਪੀ.ਐੱਸ.ਏ.ਐਚ.ਆਈ.ਸੀ., ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਅਤੇ ਕਾਜ਼ੀਰੰਗਾ ਯੂਨੀਵਰਸਿਟੀ ਤੋਂ ਪਹੁੰਚੇ ਪ੍ਰਸਿੱਧ ਮਾਹਿਰਾਂ ਨੇ ਮੈਡੀਕਲ ਇਮੇਜਿੰਗ ਦੀਆਂ ਨਵੀਆਂ ਤਕਨੀਕਾਂ, ਮਰੀਜ਼ਾਂ ਦੀ ਸੁਰੱਖਿਆ ਅਤੇ ਰੇਡੀਓਗ੍ਰਾਫਰਾਂ ਦੀ ਬਦਲਦੀ ਭੂਮਿਕਾ ਬਾਰੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਸਮਾਗਮ ਦਾ ਮੁੱਖ ਆਕਰਸ਼ਣ ਦੋ ਅਕਾਦਮਿਕ ਪੁਸਤਕਾਂ ‘ਰੇਡੀਓਗ੍ਰਾਫਿਕ ਪੋਜ਼ੀਸ਼ਨਿੰਗ ਮੇਡ ਈਜ਼ੀ: ਏ ਟੈਕਸਟਬੁੱਕ ਆਫ਼ ਰੇਡੀਓਗ੍ਰਾਫਿਕ ਪੋਜ਼ੀਸ਼ਨਿੰਗ’ ਅਤੇ ‘ਪ੍ਰਿਸੀਜ਼ਨ ਇਨ ਪ੍ਰੈਕਟਿਸ: ਮਾਡਰਨ ਅਲਾਇਡ ਹੈਲਥਕੇਅਰ ਸਾਇੰਸਿਜ਼’ ਦਾ ਵਿਮੋਚਨ ਰਿਹਾ। ਇਨ੍ਹਾਂ ਪੁਸਤਕਾਂ ਦਾ ਪ੍ਰਕਾਸ਼ਨ ਯੂਨੀਵਰਸਿਟੀ ਦੀ ਖੋਜ, ਨਵੀਨਤਾ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਮਾਹਿਰਾਂ ਵਲੋਂ ਵਿਸ਼ੇਸ਼ ਲੈਕਚਰ, ਵਿਚਾਰ-ਵਟਾਂਦਰੇ ਅਤੇ ਆਪਸੀ ਸੰਵਾਦ ਸੈਸ਼ਨ ਕਰਵਾਏ ਗਏ। ਇਸ ਦੇ ਨਾਲ ਹੀ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸਮਾਪਤੀ ਮਰੀਜ਼ਾਂ ਦੀ ਸੁਰੱਖਿਆ ਨੂੰ ਪਹਿਲ ਦੇਣ, ਰੇਡੀਓਲੋਜੀ ਵਿਗਿਆਨ ਨੂੰ ਹੋਰ ਅੱਗੇ ਵਧਾਉਣ ਅਤੇ ਆਧੁਨਿਕ ਸਿਹਤ ਸੇਵਾਵਾਂ ਵਿੱਚ ਰੇਡੀਓਗ੍ਰਾਫਰਾਂ ਦੇ ਅਹਿਮ ਯੋਗਦਾਨ ਨੂੰ ਮਾਨਤਾ ਦੇਣ ਦੇ ਸੰਕਲਪ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਭਰ ਵਿਚ ਹੋ ਰਹੀਆਂ ਰੈਲੀਆਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਹਰਬੰਸ, ਕੁਲਦੀਪ, ਕਰਮਜੀਤ ਅਗਲੀ ਖ਼ਬਰ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਆਨਲਾਈਨ ਪੋਰਟਲ ਰਾਹੀਂ ਖ਼ੁਦ ਦਰਜ ਕਰ ਸਕਦੇ ਹਨ ਆਪਣੇ ਵੇਰਵੇ-ਡਾ. ਸੋਨਾ ਥਿੰਦ
Ad Position 24