18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਲਗਾਇਆ

. ਫਤਹਿਗੜ੍ਹ ਸਾਹਿਬ, 18 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਟੈੱਕ ਫੇਅਰ 2026-27 ਅੱਜ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, .

Ad Position 21
No active advertisement
ਅਜੀਤ ਡੈਸਕ 19-11-2026
. ਫਤਹਿਗੜ੍ਹ ਸਾਹਿਬ, 18 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਟੈੱਕ ਫੇਅਰ 2026-27 ਅੱਜ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, .ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਦੀਆਂ 26 ਟੀਮਾਂ ਨੇ ਭਾਗ ਲਿਆ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉੱਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਦੀ ਇਕ ਮਹੱਤਵਪੂਰਨ ਪਹਿਲਕਦਮੀ ਹੈ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਡਿਜੀਟਲ ਸਾਖਰਤਾ, ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ, ਸਿਰਜਣਾਤਮਿਕਤਾ ਅਤੇ ਤਕਨੀਕੀ ਹੁਨਰਾਂ ਦਾ ਵਿਕਾਸ ਕਰਨਾ ਹੈ। ਇਸ ਮੌਕੇ ਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਤੇ ਦੀਦਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਨੇ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫ਼ਤਾਰ ਫ਼ਤਹਿਗੜ੍ਹ ਸਾਹਿਬ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ, ਮਾਹਿਰਾਂ ਤੋਂ ਮਾਰਗ ਦਰਸ਼ਨ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ। ਇਸ ਮੌਕੇ ਭਾਗ ਲੈਣ ਵਾਲੀਆਂ 26 ਟੀਮਾਂ ਵਿਚੋਂ ਐਸ.ਓ.ਈ ਅਮਲੋਹ ਸਕੂਲ ਦੇ ਮਨਿੰਦਰ ਸਿੰਘ ਗਾਈਡ ਅਧਿਆਪਕ ਦੀ ਅਗਵਾਈ ਹੇਠ ਕਸ਼ਿਸ਼ ਰਾਣੀ ਜਮਾਤ 10ਵੀਂ, ਰਮਨਦੀਪ ਕੌਰ ਜਮਾਤ 10ਵੀਂ ਦੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ, ਸ.ਕੰ.ਸ.ਸ.ਸਕੂਲ ਸੰਘੋਲ ਦੀ ਮੋਨੀਕਾ ਮਹਾਜਨ ਗਾਈਡ ਅਧਿਆਪਕਾ ਦੀ ਅਗਵਾਈ ਹੇਠ ਹਰਮਨਦੀਪ ਕੌਰ ਜਮਾਤ 12ਵੀਂ, ਜਾਨਾਤੀ ਖਾਤੂਨ ਜਮਾਤ 12ਵੀਂ ਦੇ ਵਿਦਿਆਰਥੀਆਂ ਨੇ ਦੂਜੀ ਪੁਜ਼ੀਸ਼ਨ ਅਤੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਫ.ਗ.ਸ ਸਕੂਲ ਦੀ ਸ਼ੁਭਕਿਰਨ ਗਾਈਡ ਅਧਿਆਪਕਾ ਦੀ ਅਗਵਾਈ ਹੇਠ ਕ੍ਰਿਸ਼ਨਾ ਅਰੋੜਾ ਜਮਾਤ 9ਵੀਂ, ਏਕਮਪ੍ਰੀਤ ਸਿੰਘ ਜਮਾਤ 10ਵੀਂ ਦੇ ਵਿਦਿਆਰਥੀਆਂ ਨੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੇਲੇ ਵਿਚ ਡੀ.ਐਸ.ਪੀ. ਹਿਤੇਸ਼ ਕੋਸ਼ਿਕ, ਪਿ੍ਰੰਸੀਪਲ ਰੀਤਾ ਰਾਣੀ, ਅਨੰਦ ਗੁਪਤਾ ਡਾਈਟ ਪਿ੍ਰੰਸੀਪਲ, ਜਸਵੀਰ ਸਿੰਘ ਏ.ਈ.ਓ, ਧੀਰਜ ਮੋਹਨ, ਦੀਪਕ ਕੁਮਾਰ ਜ਼ਿਲ੍ਹਾ ਗਾਈਡੈਂਸ ਅਫ਼ਸਰ, ਸੰਦੀਪ ਚੋਪੜਾ ਆਈ.ਸੀ.ਟੀ. ਅਕਾਊਂਟੈਂਟ ਤੇ ਅਮਨਦੀਪ ਕੁਮਾਰ ਮੱਟੂ ਆਦਿਕ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਮੇਰਾ ਘਰ ਮੇਰੇ ਨਾਮ ਸਕੀਮ ਨਾਲ ਲੋਕਾਂ ਦੀ ਜਾਇਦਾਦ ਹੋਈ ਕਾਨੂੰਨੀ ਤੌਰ ’ਤੇ ਸੁਰੱਖਿਅਤ-ਵਿਧਾਇਕ ਗੈਰੀ ਬੜਿੰਗ
Ad Position 24