18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬ੍ਰਾਹਮਣ ਮਾਜਰਾ ਗੁਰਦੁਆਰਾ ਸਾਹਿਬ ਦੀਆਂ ਦੋ ਕਮੇਟੀਆਂ ਵਿਚਾਲੇ ਵਿਵਾਦ ਭਖਿਆ ਪੁਲਿਸ ਚੌਂਕੀ ਵਿਚ ਸਮਝੌਤੇ ਦੌਰਾਨ ਹੋਈ ਤਿੱਖੀ ਬਹਿਸ, ਦੋਵੇਂ ਧਿਰਾਂ ਨੇ ਇੱਕ-ਦੂਜੇ ’ਤੇ ਲਗਾਏ ਗੰਭੀਰ ਦੋਸ਼

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਹਿੰਦ ਦੇ ਬ੍ਰਾਹਮਣ ਮਾਜਰਾ ਇਲਾਕੇ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਦੀਆਂ ਦੋ ਕਮੇਟੀਆਂ ਵਿਚਾਲੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਦੋਵੇਂ ਧਿਰਾਂ ਵਿਚਾਲੇ ਚੱਲ ਰਹੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਚੌਂਕੀ ਵਿਖੇ ਸਮਝੌਤੇ ਵਾਸਤੇ ਮੀਟਿੰਗ ਬੁਲਾਈ ਗਈ ਸੀ, ਪਰ ਪੁਲਿਸ ਦੀ ਮੌਜੂਦਗੀ ਵਿਚ ਹੀ ਦੋਵੇਂ ਧਿਰਾਂ ਦੇ ਆਗੂ ਇਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਉਣ ਲੱਗ ਪਏ ਅਤੇ ਮਾਹੌਲ ਤਣਾਅਪੂਰਨ ਹੋ ਗਿਆ।

Ad Position 21
No active advertisement
ਆਪਸ ’ਚ ਹੋਈ ਬਹਿਸ ਦੌਰਾਨ ਦਿਖਾਈ ਦਿੰਦੀਆਂ ਹੋਈਆਂ ਦੋਵੇਂ ਧਿਰਾਂ ਅਤੇ ਗੁਰਦੁਆਰਾ ਸਾਹਿਬ ਦੀ ਸਰਬਸੰਮਤੀ ਨਾਲ ਹੋਈ ਚੋਣ ਦੀ ਕਾਪੀ ਦਿਖਾਉਂਦੇ ਹੋਏ। ਤਸਵੀਰਾਂ: ਕਰਨ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਹਿੰਦ ਦੇ ਬ੍ਰਾਹਮਣ ਮਾਜਰਾ ਇਲਾਕੇ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਦੀਆਂ ਦੋ ਕਮੇਟੀਆਂ ਵਿਚਾਲੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਦੋਵੇਂ ਧਿਰਾਂ ਵਿਚਾਲੇ ਚੱਲ ਰਹੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਚੌਂਕੀ ਵਿਖੇ ਸਮਝੌਤੇ ਵਾਸਤੇ ਮੀਟਿੰਗ ਬੁਲਾਈ ਗਈ ਸੀ, ਪਰ ਪੁਲਿਸ ਦੀ ਮੌਜੂਦਗੀ ਵਿਚ ਹੀ ਦੋਵੇਂ ਧਿਰਾਂ ਦੇ ਆਗੂ ਇਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਉਣ ਲੱਗ ਪਏ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਜਗਜੀਤ ਸਿੰਘ ਕੋਕੀ ਨੇ ਦੱਸਿਆ ਕਿ ਗੁਰੂ ਘਰ ਦੀ ਹਜ਼ੂਰੀ ਵਿਚ ਸੋਹਣ ਸਿੰਘ ਨੂੰ ਇਕ ਸਾਲ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਅਨੁਸਾਰ ਉਸ ਸਮੇਂ ਇੱਕ ਮਤਾ ਵੀ ਪਾਸ ਕੀਤਾ ਗਿਆ ਸੀ ਕਿ ਅਗਲੇ ਸਾਲ ਸ਼ਮਿੰਦਰ ਸਿੰਘ ਮਾਣਾ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਾਇਆ ਜਾਵੇਗਾ। ਉਨ੍ਹਾਂ ਦਾ ਦੋਸ਼ ਹੈ ਕਿ ਹੁਣ ਤੈਅ ਕੀਤੇ ਗਏ ਮਤੇ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਸੋਹਣ ਸਿੰਘ ਵਲੋਂ ਪ੍ਰਧਾਨਗੀ ਦਾ ਅਹੁਦਾ ਛੱਡਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਕੋਕੀ ਨੇ ਇਹ ਵੀ ਦੋਸ਼ ਲਗਾਇਆ ਕਿ ਗੁਰਦੁਆਰਾ ਸਾਹਿਬ ਅੰਦਰ ਕਥਿਤ ਤੌਰ ’ਤੇ ਮੂਰਤੀ ਸਥਾਪਿਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਸੰਗਤ ਵਿਚ ਇਤਰਾਜ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਅਤੇ ਪਹਿਲਾਂ ਹੋਏ ਫ਼ੈਸਲਿਆਂ ਅਨੁਸਾਰ ਹੀ ਅਗਲੀ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਸੋਹਣ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਬਕਾ ਕੌਂਸਲਰ ਜਗਜੀਤ ਸਿੰਘ ਕੋਕੀ ਅਤੇ ਹੋਰ ਆਗੂਆਂ ’ਤੇ ਗੰਭੀਰ ਦੋਸ਼ ਲਗਾਏ। ਸੋਹਣ ਸਿੰਘ ਨੇ ਦੂਜੀ ਧਿਰ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਅਤੇ ਆਪਣੇ ਪੱਖ ਤੋਂ ਮਾਮਲੇ ਸਬੰਧੀ ਸਫ਼ਾਈ ਪੇਸ਼ ਕੀਤੀ। ਫ਼ਿਲਹਾਲ ਦੋਵਾਂ ਧਿਰਾਂ ਵਲੋਂ ਇਕ-ਦੂਜੇ ’ਤੇ ਲਗਾਏ ਜਾ ਰਹੇ ਦੋਸ਼ਾਂ ਕਾਰਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਾ ਵਿਵਾਦ ਹੋਰ ਭਖਦਾ ਨਜ਼ਰ ਆ ਰਿਹਾ ਹੈ। ਇਲਾਕੇ ਦੀ ਸੰਗਤ ਵਿਚ ਵੀ ਇਸ ਮਾਮਲੇ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੀ ਦਖ਼ਲਅੰਦਾਜ਼ੀ ਨਾਲ ਦੋਵਾਂ ਧਿਰਾਂ ਵਿਚਾਲੇ ਇਹ ਵਿਵਾਦ ਸੁਲਝਦਾ ਹੈ ਜਾਂ ਆਉਣ ਵਾਲੇ ਸਮੇਂ ਵਿਚ ਹੋਰ ਗੰਭੀਰ ਰੂਪ ਧਾਰਨ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜੂ ਖੰਨਾ ਨੂੰ ਇਸ ਵਾਰ ਦਿਵਾਓ ਵੱਡੀ ਜਿੱਤ, ਹਰ ਮਸਲੇ ਦਾ ਹੋਵੇਗਾ ਤੁਰੰਤ ਹੱਲ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਦਯੋਗ, ਕਿਸਾਨੀ ਤੇ ਸਸਤੀ ਬਿਜਲੀ ਲਈ ਨਵਾਂ ਰਾਹ ਦੱਸਿਆ
Ad Position 24