18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ਿਆਂ ਵਿਰੁੱਧ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਛੇੜੀ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਲੈ ਕੇ ਜਾਵਾਂਗੇ-ਜਥੇਦਾਰ ਪ੍ਰਦੀਪ ਸਿੰਘ ਕਲੌੜ

ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਅਹੁਦੇਦਾਰ ਅਤੇ ਵਰਕਰ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਕਰੇਗਾ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਲਲਕਾਰ ਰੈਲੀ ਦੌਰਾਨ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਅਹੁਦੇਦਾਰ ਅਤੇ ਵਰਕਰ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਕਰੇਗਾ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਲਲਕਾਰ ਰੈਲੀ ਦੌਰਾਨ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅੱਜ ਪੰਜਾਬ ਦੇ ਭਵਿੱਖ, ਨੌਜਵਾਨੀ ਅਤੇ ਸਮਾਜਿਕ ਢਾਂਚੇ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ ਅਤੇ ਇਸ ਸਮੱਸਿਆ ਦਾ ਹੱਲ ਸਿਰਫ਼ ਸਰਕਾਰੀ ਦਾਅਵਿਆਂ ਨਾਲ ਨਹੀਂ, ਸਗੋਂ ਠੋਸ ਕਾਰਵਾਈ, ਪ੍ਰਸ਼ਾਸਨਿਕ ਜਵਾਬਦੇਹੀ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਜਥੇਦਾਰ ਕਲੋੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ, ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਮੁੜ ਵਸੇਬੇ ਵਿਚ ਸਹਿਯੋਗ ਦੇਣ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਵਿਰੁੱਧ ਨਿਰਪੱਖ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਿਆ ਜਾਵੇ ਅਤੇ ਨਸ਼ਾ ਪੀੜਤਾਂ ਲਈ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਪਾਰਟੀ ਦੇ ਸਮੂਹ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਲਲਕਾਰ ਰੈਲੀ ਦੇ ਸਫਲ ਆਯੋਜਨ ਲਈ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਡਾ.ਰਣਜੀਤ ਕੌਰ ਗੁਰੂ ਸਮੇਤ ਪਾਰਟੀ ਦੀ ਸਮੂਹ ਜਥੇਬੰਦੀ ਅਤੇ ਬੀਬੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ਵਿਖੇ ਪੱਤਰਕਾਰ ਭਾਈਚਾਰੇ ਨੇ ਮਨਾਇਆ ਕੌਮੀ ਪ੍ਰੈੱਸ ਦਿਵਸ ਅਗਲੀ ਖ਼ਬਰ ਭਜਨ ਗਾਇਕਾ ਆਸ਼ੂ ਸਤੀਜਾ ਦੇ ਭਜਨਾਂ ’ਤੇ ਰਾਧਾ-ਕ੍ਰਿਸ਼ਨ ਦੀ ਭਗਤੀ ਵਿਚ ਝੂਮੀ ਸੰਗਤ
Ad Position 24