18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਬੀ ਸਿੰਘ ਚੱਢਾ ਨੇ ਸੁਖਬੀਰ ਸਿੰਘ ਬਾਦਲ ਤੋਂ ਲਿਆ ਆਸ਼ੀਰਵਾਦ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸਾਬੀ ਸਿੰਘ ਚੱਢਾ ਨੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਸ.

Ad Position 21
No active advertisement
ਸੁਖਬੀਰ ਸਿੰਘ ਬਾਦਲ ਤੋਂ ਆਸ਼ੀਰਵਾਦ ਲੈਂਦੇ ਹੋਏ ਸਾਬੀ ਸਿੰਘ ਚੱਢਾ। ਅਜੀਤ ਤਸਵੀਰ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸਾਬੀ ਸਿੰਘ ਚੱਢਾ ਨੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਸ. ਚੱਢਾ ਨੇ ਦਸਿਆ ਕਿ ਉਹ ਪਾਰਟੀ ਪ੍ਰਧਾਨ ਤੋਂ ਆਸ਼ੀਰਵਾਦ ਲੈਣ ਗਏ ਸੀ ਤੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਨੇ ਨਗਰ ਨਿਗਮ ਤੇ ਵਿਧਾਨ ਸਭਾ ਚੋਣਾਂ ’ਚ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ ਹੈ। ਸਾਬੀ ਨੇ ਦਸਿਆ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਵੀ ਦੇਖ ਚੁੱਕੇ ਹਨ ਅਤੇ ਲੋਕ ਹੁਣ ਸ਼ੋ੍ਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਲੋਕਾਂ ਦੇ ਇਸ ਪਿਆਰ ਸਦਕਾ 2027 ’ਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਜਿਹੜੀਆਂ ਨੀਤੀਆਂ ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀਆਂ ਗਈਆਂ ਸੀ ਉਨ੍ਹਾਂ ਸਕੀਮਾਂ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਹੀ ਮੋਹਰ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਸਾਰੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਹਨ। ਹੁਣ ਲੋਕ ਪੰਜਾਬ ’ਚ ਸ਼ੋ੍ਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਲਈ ਕਾਹਲੇ ਹਨ।
Ad Position 22
No active advertisement
ਪਿਛਲੀ ਖ਼ਬਰ ਨਿਊ ਰਾਜਪੁਰਾ ਵੈਲਫੇਅਰ ਐਸੋਸੀਏਸ਼ਨ ਵੱਲੋਂ 4 ਲੋੜਵੰਦ ਲੜਕੀਆਂ ਦਾ ਵਿਆਹ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸ਼ੁਰੂ-ਡਿਪਟੀ ਕਮਿਸ਼ਨਰ
Ad Position 24