ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸੰਦੀਪ ਸਿੰਘ ਬੱਲ ਨੇ ਚੁੱਕੇ ਸਵਾਲ
ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਬੀਤੀ ਰਾਤ ਇਕ ਸੁਨਿਆਰੇ ਦੇ ਘਰ ’ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਫਿਰੌਤੀ ਦੀ ਮੰਗ ਪੂਰੀ ਨਾ ਹੋਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਬੀਤੀ ਰਾਤ ਇਕ ਸੁਨਿਆਰੇ ਦੇ ਘਰ ’ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਫਿਰੌਤੀ ਦੀ ਮੰਗ ਪੂਰੀ ਨਾ ਹੋਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਸੰਦੀਪ ਸਿੰਘ ਬੱਲ ਨੇ ਪੰਜਾਬ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਫਿਰੌਤੀ ਦੀਆਂ ਧਮਕੀਆਂ ਅਤੇ ਫਾਇਰਿੰਗ ਦੀਆਂ ਘਟਨਾਵਾਂ ਕਾਰਨ, ਵਪਾਰੀ ਵਰਗ ਅਤੇ ਆਮ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣ ਰਿਹਾ ਹੈ। ਲੋਕਾਂ ਦੇ ਮਨਾਂ ਵਿਚ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਪੈਦਾ ਹੋ ਰਹੇ ਹਨ। ਸੰਦੀਪ ਸਿੰਘ ਬੱਲ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੁਨਿਆਰੇ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਅਮਲੋਹ ਸਮੇਤ ਪੂਰੇ ਪੰਜਾਬ ਵਿਚ ਵਪਾਰੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।