ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੋਲੀਓ ’ਤੇ ਜਿੱਤ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵਲੋਂ ਜ਼ਿਲੇ੍ ਅੰਦਰ 22 ਤੋਂ 24 ਨਵੰਬਰ ਤੱਕ ਵਿਸ਼ੇਸ਼ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੋਲੀਓ ’ਤੇ ਜਿੱਤ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵਲੋਂ ਜ਼ਿਲੇ੍ ਅੰਦਰ 22 ਤੋਂ 24 ਨਵੰਬਰ ਤੱਕ ਵਿਸ਼ੇਸ਼ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਅਧੀਨ ਜ਼ਿਲੇ੍ਹ ਵਿਚਲੇ 0-5 ਸਾਲ ਤੱਕ ਦੇ ਲਗਭਗ 51232 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਵਲੋਂ ਬੂਥ ਲਗਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ ਜਦਕਿ ਇਨ੍ਹਾਂ ਬੂਥਾਂ ਉੱਪਰ ਕਿਸੇ ਕਾਰਨ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਬੂੰਦਾਂ ਪਿਲਾਉਣਗੀਆਂ, ਜਦਕਿ ਟਰਾਂਜ਼ਿਟ ਟੀਮਾਂ ਜ਼ਿਲ੍ਹੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨ, ਭੱਠਿਆਂ, ਕੰਸਟਰੱਕਸ਼ਨ ਸਾਈਟਾਂ ਤੇ ਫ਼ੈਕਟਰੀਆਂ ਆਦਿ ਤੇ ਜਾ ਕੇ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਿਰਧਾਰਿਤ ਉਮਰ ਵਰਗ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਭਰ ਵਿਚ ਮੁਹਿੰਮ ਦੇ ਪਹਿਲੇ ਦਿਨ 369 ਬੂਥ ਲਗਾਏ ਜਾਣਗੇ ਅਤੇ ਮੁਹਿੰਮ ਦੇ ਦੂਸਰੇ ਤੇ ਤੀਸਰੇ ਦਿਨ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਕੁੱਲ 619 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਮੁਹਿੰਮ ਦੀ ਨਿਗਰਾਨੀ ਕਰਨ ਲਈ ਬਲਾਕ ਪੱਧਰ ਤੇ 66 ਸੁਪਰਵਾਈਜ਼ਰ ਲਗਾਏ ਗਏ ਹਨ, ਜਦਕਿ ਜ਼ਿਲ੍ਹਾ ਪੱਧਰ ਤੋਂ ਮੁਹਿੰਮ ਦੀ ਨਿਗਰਾਨੀ ਕਰਨ ਲਈ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ।