ਮਿਡ-ਡੇਅ ਮੀਲ ਕੁੱਕ ਬੀਬੀਆਂ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਤਨਖਾਹਾਂ ’ਚ ਵਾਧਾ ਕਰਨ ਦਾ ਦਿੱਤਾ ਭਰੋਸਾ
ਭਾਦਸੋਂ, 19 ਨਵੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੇ ਆਗੂਆਂ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਤੌਰ ’ਤੇ ਮੀਟਿੰਗ ਕੀਤੀ ਗਈ ਜਿਸ ਵਿੱਚ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਜਲਦੀ ਹੀ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰੇਗੀ। ਇਸ ਮੌਕੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਲਦੀ ਹੀ ਦੁਬਾਰਾ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ।
ਭਾਦਸੋਂ, 19 ਨਵੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੇ ਆਗੂਆਂ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਤੌਰ ’ਤੇ ਮੀਟਿੰਗ ਕੀਤੀ ਗਈ ਜਿਸ ਵਿੱਚ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਜਲਦੀ ਹੀ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰੇਗੀ। ਇਸ ਮੌਕੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਲਦੀ ਹੀ ਦੁਬਾਰਾ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸਿਮਰਨਜੀਤ ਕੌਰ ਅਜਨੌਦਾ, ਸੁਖਵਿੰਦਰ ਕੌਰ ਲੋਪੇ,ਜਸਵਿੰਦਰ ਕੌਰ ਘੁੰਡਰ, ਗੁਰਮੀਤ ਕੌਰ ਦੰਦਰਾਲਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕਈ ਸਾਲਾਂ ਤੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਸੀ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਕੁੱਕ ਬੀਬੀਆਂ ਨੂੰ ਸਿਰਫ 3000 ਮਹੀਨਾ ਤਨਖਾਹ ਮਿਲਦੀ ਹੈ। ਕੁੱਕ ਬੀਬੀਆਂ ਸਖਤ ਮਿਹਨਤ ਵਾਲਾ ਕੰਮ ਕਰਦੀਆਂ ਹਨ। ਇਸ ਲਈ ਇਨ੍ਹਾਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲੈ ਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜੋ ਮਿਡ ਡੇ ਮੀਲ ਕੁੱਕ ਬੀਬੀਆਂ ਬਜ਼ੁਰਗ ਹੋ ਗਈਆਂ ਹਨ ।ਉਹਨਾਂ ਨੂੰ ਸਕੂਲ ਵਿੱਚੋਂ ਹਟਾਉਣ ਸਮੇਂ ਘੱਟੋ ਘੱਟ ਪੰਜ ਲੱਖ ਰੁਪਏ ਦੀ ਗ੍ਰੈਚਟੀ ਦਿੱਤੀ ਜਾਵੇ।