19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਵਿਖੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਕਰਵਾਈ

ਪਟਿਆਲਾ,19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ, ਪਟਿਆਲਾ ਦੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਡਿਵਿਨਿਟੀ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਜੀਵਨ ਦੇ ਅਨਮੋਲ ਸਿਧਾਂਤਾਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਅਨੁਸ਼ਾਸਨ, ਸੇਵਾ ਭਾਵਨਾ, ਆਪਸੀ ਸਾਂਝ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 20-11-2026
ਪਟਿਆਲਾ,19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ, ਪਟਿਆਲਾ ਦੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਡਿਵਿਨਿਟੀ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਜੀਵਨ ਦੇ ਅਨਮੋਲ ਸਿਧਾਂਤਾਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਅਨੁਸ਼ਾਸਨ, ਸੇਵਾ ਭਾਵਨਾ, ਆਪਸੀ ਸਾਂਝ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕਾਲਜ ਦੇ ਲਾਅਨ ਦੀ ਸਫ਼ਾਈ ਕਰਕੇ ‘ਕਿਰਤ ਕਰੋ’ ਦੇ ਸੰਦੇਸ਼ ਨੂੰ ਅਮਲੀ ਰੂਪ ਦਿੱਤਾ ਗਿਆ। ਇਸ ਉਪਰੰਤ ‘ਨਾਮ ਜਪੋ’ ਦੇ ਸਿਧਾਂਤ ਤਹਿਤ ਸਾਰੇ ਭਾਗੀਦਾਰ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸਮੂਹਿਕ ਤੌਰ ’ਤੇ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਕੜਾਹ ਪ੍ਰਸ਼ਾਦ ਸੰਗਤ ਵਿੱਚ ਵਰਤਾਇਆ ਗਿਆ। ਗਤੀਵਿਧੀ ਦੇ ਤੀਜੇ ਪੜਾਅ ਤਹਿਤ ‘ਵੰਡ ਛਕੋ’ ਦੇ ਸਿਧਾਂਤ ਨੂੰ ਅਮਲੀ ਰੂਪ ਦਿੰਦਿਆਂ ਸਾਰੇ ਭਾਗੀਦਾਰਾਂ ਨੇ ਘਰਾਂ ਤੋਂ ਲਿਆਂਦਾ ਭੋਜਨ ਆਪਸ ਵਿੱਚ ਸਾਂਝਾ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਸਫ਼ਾਈ ਸੇਵਕਾਂ, ਮਾਲੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਇਕੱਠੇ ਬੈਠ ਕੇ ਲੰਗਰ ਛਕਿਆ। ਇਸ ਉਪਰਾਲੇ ਰਾਹੀਂ ਸਮਾਜ ਦੇ ਸਾਰੇ ਵਰਗਾਂ ਵਿੱਚ ਬਰਾਬਰਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ। ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਭਵਿੱਖ ਵਿੱਚ ਅਜਿਹੇ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਵਿਨਿਟੀ ਕਲੱਬ ਦੀ ਕਨਵੀਨਰ ਡਾ. ਮੰਜੂ ਮਿੱਤਲ ਨੇ ਸਭ ਦਾ ਧੰਨਵਾਦ ਕੀਤਾ। ਸਮਾਗਮ ਦੇ ਸਫ਼ਲ ਆਯੋਜਨ ਵਿੱਚ ਈਵੈਂਟ ਇੰਚਾਰਜ ਡਾ. ਸੋਨਦੀਪ ਕੌਰ, ਪ੍ਰੋ. ਹਰਮਨਪ੍ਰੀਤ ਕੌਰ, ਪ੍ਰੋ. ਰਵਨੀਤ ਅਤੇ ਪ੍ਰੋ. ਮੀਨਾ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ 30 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਦੇਵੀਗੜ੍ਹ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Ad Position 24