ਦੋ ਕਿੱਲੋ ਅਫ਼ੀਮ ਸਮੇਤ ਦੋ ਕਾਬੂ, ਪਰਚਾ ਦਰਜ
ਰਾਜਪੁਰਾ, 19 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੋ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਟੀ ਪੁਆਇੰਟ ਮਹਿਮਦਪੁਰ ਬੈਰੀਅਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਰਾਜਪੁਰਾ, 19 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੋ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਟੀ ਪੁਆਇੰਟ ਮਹਿਮਦਪੁਰ ਬੈਰੀਅਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਪਾਰਟੀ ਨੇ ਦੋ ਪੈਦਲ ਆ ਰਹੇ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੂੰ ਦੋ ਕਿੱਲੋ ਅਫ਼ੀਮ ਬਰਾਮਦ ਹੋਈ, ਪੁਲਿਸ ਨੂੰ ਇਨ੍ਹਾਂ ਨੇ ਆਪਣੀ ਪਹਿਚਾਣ ਜ਼ੋਬਨਜੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਦੱਸੀ, ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।