19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਧਾਨ ਸਭਾ ਹਲਕਾ ਸਮਾਣਾ ਦੀਆਂ 80 ਫ਼ੀਸਦੀ ਗ੍ਰਾਮ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਦੇ ਹੱਕ ’ਚ ਭਰੀ ਹੁੰਗਾਰ

ਸਮਾਣਾ, 19 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ, ਇਲਾਕਿਆਂ ਅਤੇ ਜਥੇਬੰਦੀਆਂ ਵਲੋਂ ਇਕੋ ਆਵਾਜ਼ ਵਿਚ ਸ.

Ad Position 21
No active advertisement
ਅਜੀਤ ਡੈਸਕ 20-11-2026
ਸਮਾਣਾ, 19 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ, ਇਲਾਕਿਆਂ ਅਤੇ ਜਥੇਬੰਦੀਆਂ ਵਲੋਂ ਇਕੋ ਆਵਾਜ਼ ਵਿਚ ਸ. ਬਰਸਟ ਨੂੰ ਸਮਾਣਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਉਣ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ। ਇਸ ਸੰਬੰਧੀ 80 ਫ਼ੀਸਦੀ ਗ੍ਰਾਮ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਦੇ ਹੱਕ ਵਿਚ ਹੁੰਗਾਰਾ ਭਰ ਦਿੱਤੀ ਹੈ। ਸਮਾਣਾ ਦੀਆਂ 152 ਗ੍ਰਾਮ ਪੰਚਾਇਤਾਂ ’ਚੋਂ 123 ਗ੍ਰਾਮ ਪੰਚਾਇਤਾਂ ਵਲੋਂ ਹਰਚੰਦ ਸਿੰਘ ਬਰਸਟ ਨੂੰ ‘ਆਪ’ ਉਮੀਦਵਾਰ ਐਲਾਨਣ ਲਈ ਮਤੇ ਪਾਸ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਇਸਦੇ ਨਾਲ ਹੀ ਸਮਾਣਾ ਬਾਰ ਐਸੋਸੀਏਸ਼ਨ, ਕਿਸਾਨ ਯੂਨੀਅਨਾਂ, ਆੜ੍ਹਤੀ ਐਸੋਸੀਏਸ਼ਨਾਂ, ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਸਮੇਤ ਸਮਾਜਿਕ ਸੰਸਥਾਵਾਂ, ਟਰੇਡ ਯੂਨੀਅਨਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਵੀ ਪੱਤਰ ਰਾਹੀਂ ਹਰਚੰਦ ਸਿੰਘ ਬਰਸਟ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਟੀਮ ਹਲਕਾ ਸਮਾਣਾ ਦੇ ਸਾਰੇ ਬਲਾਕ ਪ੍ਰਧਾਨਾਂ, ਸਮਾਣਾ ਦੇ 2 2 ’ ਚੋਂ 22 ਬਲਾਕ ਪ੍ਰਧਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਜਥੇਬੰਦੀਆਂ ’ਚੋਂ 90 ਫ਼ੀਸਦ ਵਲੋਂ ਹਰਚੰਦ ਸਿੰਘ ਬਰਸਟ ਨੂੰ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਹਰਚੰਦ ਸਿੰਘ ਬਰਸਟ ਸਾਲ 2016 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਰ ਸਮੇਂ ਪਾਰਟੀ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਹ ਪਾਰਟੀ ਦੇ ਸੂਬਾ ਜਨਰਲ ਸਕੱਤਰ, ਬੁਲਾਰੇ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸਮਾਣਾ ਵਿਚ ਵੀ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਹਲਕੇ ਵਿਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹਲਕਾ ਸਮਾਣਾ ਦੀਆਂ ਮੰਡੀਆਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਾਲ ਹੀ ਵਿਚ ਸਬਜ਼ੀ ਮੰਡੀ, ਸਮਾਣਾ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਮੰਡੀ ਦੀ ਅੰਦਰੂਨੀ ਸੜਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮਾਣਾ ਮੰਡੀ ਵਿਖੇ ਰੂਫਟਾਪ ਸੋਲਰ ਪਾਵਰ ਪਲਾਂਟ ਲਗਾਉਣ ਦਾ ਪ੍ਰੋਜੈਕਟ ਵੀ ਚੱਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਸੋਹੀ ਨੇ ਭੁੱਨਰਹੇੜੀ ਦੇ ਨਵੇ ਬੀ.ਡੀ.ਪੀ.ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
Ad Position 24