21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਿਲਾਵਰ ਕੌਰ ਨੇ ਡੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਵਜੋਂ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਨਿਕ ਤਬਦੀਲੀਆਂ ਤਹਿਤ ਦਿਲਾਵਰ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਨਿਕ ਤਬਦੀਲੀਆਂ ਤਹਿਤ ਦਿਲਾਵਰ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਾਵਰ ਕੌਰ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ’ਤੇ ਮੁੜ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਜ਼ਿਲ੍ਹੇ ਦੀਆਂ ਭੂਗੋਲਿਕ ਸਥਿਤੀਆਂ ਤੇ ਪੇਂਡੂ ਖੇਤਰਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਉਨ੍ਹਾਂ ਪੰਚਾਇਤ ਸਕੱਤਰਾਂ ਅਤੇ ਵਿਭਾਗੀ ਅਮਲੇ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪਾਰਦਰਸ਼ਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਤੇਜਿੰਦਰ ਸਿੰਘ ਲਾਡੀ, ਪੰਚਾਇਤ ਵਿਕਾਸ ਸਕੱਤਰ ਕੇਵਲ ਸਿੰਘ, ਪਟਵਾਰੀ ਸੋਨੀਆ, ਯਾਦਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਰਿੱਤੂ ਗੋਇਲ ਸਮੇਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਨਵ-ਨਿਯੁਕਤ ਡੀ.ਡੀ.ਪੀ.ਓ. ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਨੇ ਮੰਗਾਂ ਸੰਬੰਧੀ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਨਹਿਰ ਕਾਲੋਨੀ ਸਕੂਲ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ­ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾ...
Ad Position 24