20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਚਾਇਤਾਂ ਦੇ ਅਧਿਕਾਰ ਖੋਹ ਕੇ ਸਵਰਾਜ ਦੀ ਭਾਵਨਾ ਦਾ ਘਾਣ ਕਰ ਰਹੀ ‘ਆਪ’ ਸਰਕਾਰ-ਡਾ. ਢੋਲੇਵਾਲ ਪੰਚਾਇਤਾਂ ਦੀ ਖ਼ੁਦਮੁਖ਼ਤਿਆਰੀ ਖ਼ਤਮ ਕਰ ਕੇ ਪ੍ਰਸ਼ਾਸਨ ਦੇ ਹੱਥਾਂ ਵਿਚ ਸੌਂਪੀ ਜਾ ਰਹੀ ਪਿੰਡਾਂ ਦੀ ਸੱਤਾ

ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤਾਂ ਦੀਆਂ ਕਾਨੂੰਨੀ ਅਤੇ ਵਿੱਤੀ ਸ਼ਕਤੀਆਂ ਖੋਹ ਕੇ ਪਿੰਡਾਂ ਦੀ ਜਮਹੂਰੀਅਤ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਲੋਕਾਂ ਨੂੰ ਅਧਿਕਾਰ ਦੇਣ ਦੀਆਂ ਗੱਲਾਂ ਕਰਨ ਵਾਲੀ ‘ਆਪ’ ਸਰਕਾਰ ਅੱਜ ਪੰਚਾਇਤਾਂ ਨੂੰ ਸਿਰਫ਼ ਸਰਕਾਰੀ ਫ਼ੈਸਲਿਆਂ ’ਤੇ ਮਤੇ ਪਾਉਣ ਤੱਕ ਸੀਮਤ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 21-11-2026
ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤਾਂ ਦੀਆਂ ਕਾਨੂੰਨੀ ਅਤੇ ਵਿੱਤੀ ਸ਼ਕਤੀਆਂ ਖੋਹ ਕੇ ਪਿੰਡਾਂ ਦੀ ਜਮਹੂਰੀਅਤ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਲੋਕਾਂ ਨੂੰ ਅਧਿਕਾਰ ਦੇਣ ਦੀਆਂ ਗੱਲਾਂ ਕਰਨ ਵਾਲੀ ‘ਆਪ’ ਸਰਕਾਰ ਅੱਜ ਪੰਚਾਇਤਾਂ ਨੂੰ ਸਿਰਫ਼ ਸਰਕਾਰੀ ਫ਼ੈਸਲਿਆਂ ’ਤੇ ਮਤੇ ਪਾਉਣ ਤੱਕ ਸੀਮਤ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ‘ਸਵਰਾਜ’ ਕਿਤਾਬ ਵਿਚ ਲੋਕਾਂ ਦੀ ਸਿੱਧੀ ਭਾਗੀਦਾਰੀ ਦੀ ਵਕਾਲਤ ਕੀਤੀ ਗਈ ਸੀ, ਪਰ ਪੰਜਾਬ ਵਿਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਰੇਤਾ, ਬਜਰੀ ਅਤੇ ਹੋਰ ਸਮਗਰੀ ਖ਼ਰੀਦਣ ਤੱਕ ਦੇ ਅਧਿਕਾਰ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਪੰਚਾਇਤਾਂ ਦੀ ਖ਼ੁਦਮੁਖ਼ਤਿਆਰੀ ਖ਼ਤਮ ਕਰਕੇ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਦਾ ਦਬਦਬਾ ਵਧਾਇਆ ਜਾ ਰਿਹਾ ਹੈ, ਜਦਕਿ ਸਮਗਰੀ ਦੀ ਖਰੀਦ ਐਮ.ਆਰ.ਪੀ. ਤੋਂ ਦੁੱਗਣੀਆਂ ਕੀਮਤਾਂ ’ਤੇ ਹੋਣ ਦੀਆਂ ਰਿਪੋਰਟਾਂ ਸਰਕਾਰੀ ਪ੍ਰਬੰਧਾਂ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੰਜਾਬ ਦੇ ਪੰਚਾਂ, ਸਰਪੰਚਾਂ ਅਤੇ ਪੇਂਡੂ ਲੋਕਾਂ ਨੂੰ ਪੰਚਾਇਤੀ ਰਾਜ ਸੰਸਥਾਵਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਚਾਇਤਾਂ ਨੂੰ ਉਨ੍ਹਾਂ ਦੇ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਅਧਿਕਾਰ ਵਾਪਸ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਸਰਕਾਰ ਨੂੰ ਸਬਕ ਸਿਖਾ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਸਟਾਰਟ ਅੱਪ ਸਪਲੈਸ਼ ਮੁਕਾਬਲੇ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ
Ad Position 24