20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਬੈਕਸ ਮੁਕਾਬਲੇ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਅਕਸ਼ਿਤ ਗੁਪਤਾ ਨੇ ਜਿੱਤੀ ਚੈਂਪੀਅਨ ਟਰਾਫ਼ੀ

ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਅਕਸ਼ਿਤ ਗੁਪਤਾ ਨੇ ਸਿਪ ਅਬੈਕਸ ਪ੍ਰੋਡੀਜੀ ਪੰਜਾਬ ਸਟੇਟ ਲੈਵਲ ਮੁਕਾਬਲਾ–ਪੰਜਾਬ ਪ੍ਰੋਡੀਜੀ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਟਰਾਫ਼ੀ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਅਕਸ਼ਿਤ ਗੁਪਤਾ ਨੇ ਸਰਹਿੰਦ ਇੰਸਟੀਚਿਊਟ ਵੱਲੋਂ ਇਸ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੀ ਗਣਨਾ ਕਰਨ ਦੀ ਅਦਭੁਤ ਯੋਗਤਾ, ਇਕਾਗਰਤਾ ਅਤੇ ਮਿਹਨਤ ਸਦਕਾ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਅਕਸ਼ਿਤ ਗੁਪਤਾ ਨੇ ਸਿਪ ਅਬੈਕਸ ਪ੍ਰੋਡੀਜੀ ਪੰਜਾਬ ਸਟੇਟ ਲੈਵਲ ਮੁਕਾਬਲਾ–ਪੰਜਾਬ ਪ੍ਰੋਡੀਜੀ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਟਰਾਫ਼ੀ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਅਕਸ਼ਿਤ ਗੁਪਤਾ ਨੇ ਸਰਹਿੰਦ ਇੰਸਟੀਚਿਊਟ ਵੱਲੋਂ ਇਸ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੀ ਗਣਨਾ ਕਰਨ ਦੀ ਅਦਭੁਤ ਯੋਗਤਾ, ਇਕਾਗਰਤਾ ਅਤੇ ਮਿਹਨਤ ਸਦਕਾ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਅਕਸ਼ਿਤ ਗੁਪਤਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੰਦਿਆ ਕਿਹਾ ਕਿ ਅਕਸ਼ਿਤ ਦੀ ਇਹ ਸਫਲਤਾ ਉਸ ਦੀ ਮਿਹਨਤ, ਲਗਨ ਅਤੇ ਪ੍ਰਤਿਭਾ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕਰਦਾ ਰਹੇਗਾ। ਅਕਸ਼ਿਤ ਦੇ ਮਾਪਿਆਂ ਨੇ ਵੀ ਇਸ ਸਫਲਤਾ ਦਾ ਸਿਹਰਾ ਸਕੂਲ ਵਲੋਂ ਮਿਲ ਰਹੀ ਉੱਚ ਪੱਧਰੀ ਸਿੱਖਿਆ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਲਗਾਤਾਰ ਮਿਲ ਰਹੇ ਉਤਸ਼ਾਹ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਸਟਾਰਟ ਅੱਪ ਸਪਲੈਸ਼ ਮੁਕਾਬਲੇ
Ad Position 24